ਹਿਮਾਚਲ ਦੇ ਰਾਜਪਾਲ ਨੇ ਕੋਰੋਨਾ ਪ੍ਰਤੀ ਲੋਕਾਂ ਨੂੰ ਕੀਤਾ ਸਾਵਧਾਨ

10/21/2020 5:13:44 PM

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਖ਼ਿਲਾਫ਼ ਜੰਗ ਅਜੇ ਖਤਮ ਨਹੀਂ ਹੋਈ ਹੈ, ਇਸ ਲਈ ਜਦੋਂ ਤੱਕ ਇਸ ਦੀ ਦਵਾਈ ਨਹੀਂ ਬਣ ਜਾਂਦੀ ਉਦੋਂ ਤੱਕ ਸਾਨੂੰ ਚੌਕਸ ਰਹਿਣ ਦੀ ਲੋੜ ਹੈ। ਰਾਜਪਾਲ ਨੇ ਬੁੱਧਵਾਰ ਯਾਨੀ ਕਿ ਅੱਜ ਇੱਥੇ ਰਾਜ ਭਵਨ ਵਿਚ ਸ਼ਿਮਲਾ ਪੁਲਸ ਵਲੋਂ ਕੋਵਿਡ-19 ਪ੍ਰਤੀ ਸਮਾਜਿਕ ਜਾਗਰੂਕਤਾ ਦੌਰਾਨ ਇਹ ਗੱਲ ਆਖੀ। ਇਸ ਮੌਕੇ 'ਤੇ ਪੁਲਸ ਅਧਿਕਾਰੀ ਮੋਹਿਤ ਚਾਵਲਾ ਸਮੇਤ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਬਣ ਨਾਲ ਲਗਾਤਾਰ ਹੱਥ ਧੋਣ ਦੀ ਆਦਤ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਦਾ ਪਾਲਣ ਕਰਨ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਕੋਰੋਨਾ ਤੋਂ ਜੰਗ ਜਿੱਤਣ 'ਚ ਆਪਣੀ ਭਾਈਵਾਲੀ ਯਕੀਨੀ ਕਰਨ ਦੀ ਅਪੀਲ ਕੀਤੀ।

ਮੋਹਿਤ ਚਾਵਲਾ ਨੇ ਕੋਵਿਡ-19 ਖ਼ਿਲਾਫ਼ ਪ੍ਰਧਾਨ ਮੰਤਰੀ ਵਲੋਂ ਜਨ ਅੰਦੋਲਨ ਦੀ ਅਪੀਲ ਵਿਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਦੱਤਾਤ੍ਰੇਯ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਖ਼ਿਲਾਫ਼ ਪੁਲਸ ਮੁਲਾਜ਼ਮਾਂ ਨੇ ਕੋਰੋਨਾ ਯੋਧਿਆਂ ਦੇ ਰੂਪ ਵਿਚ ਲੜਨ ਵਿਚ ਵਧੀਆ ਕੰਮ ਕੀਤਾ ਹੈ। ਉਹ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਡਿਊਟੀ 'ਤੇ ਤਾਇਨਾਤ ਹੁੰਦੇ ਹਨ। ਉਨ੍ਹਾਂ ਨੇ ਪੁਲਸ ਯਾਦਗਾਰੀ ਦਿਵਸ ਦੇ ਮੌਕੇ 'ਤੇ ਜ਼ਿੰਮੇਵਾਰੀ ਨਿਭਾਉਣ ਦੌਰਾਨ ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

Tanu

This news is Content Editor Tanu