ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੂੰ ਦਿੱਤੀ ਗਈ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ
Friday, Mar 12, 2021 - 05:32 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸ਼ੁੱਕਰਵਾਰ ਨੂੰ ਇੱਥੇ ਕੋਵਿਡ-19 ਰੋਕੂ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ। ਇਕ ਅਧਿਕਾਰਤ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਰਾਜਪਾਲ ਦੇ ਪ੍ਰੈੱਸ ਸਕੱਤਰ ਜਯੰਤ ਸ਼ਰਮਾ ਨੇ ਦੱਸਿਆ ਕਿ ਦੱਤਾਤ੍ਰੇਯ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ 'ਚ ਕੋਵਿਸ਼ੀਲਡ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ। ਚਾਰ ਹਫ਼ਤਿਆਂ ਬਾਅਦ ਉਨ੍ਹਾਂ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਲਵਾਇਆ ਕੋਵਿਡ-19 ਵੈਕਸੀਨ ਦਾ ਪਹਿਲਾ ਟੀਕਾ
ਦੱਸਣਯੋਗ ਹੈ ਕਿ ਕੋਰੋਨਾ ਵੈਕਸੀਨ ਦੇ ਦੂਜੇ ਪੜਾਅ ਵਿਚ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਅਤੇ 45 ਸਾਲ ਤੋਂ ਉੱਪਰ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਜਾ ਰਹੀ ਹੈ। ਦੂਜੇ ਪੜਾਅ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਸਥਿਤ ਏਮਜ਼ ਵਿਚ ਸਵੇਦਸ਼ੀ ਵੈਕਸੀਨ ‘ਕੋਵੈਕਸੀਨ’ ਲਗਵਾਈ ਸੀ। ਪ੍ਰਧਾਨ ਮੰਤਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੇਤਾ ਕੋਰੋਨਾ ਵੈਕਸੀਨ ਲਗਾ ਚੁੱਕੇ ਹਨ।
ਇਹ ਵੀ ਪੜ੍ਹੋ : ਤਿੱਬਤੀ ਧਰਮਗੁਰੂ ਦਲਾਈ ਲਾਮਾ ਨੇ ਲਗਵਾਈ ਕੋਰੋਨਾ ਵੈਕਸੀਨ