ਹਿਮਾਚਲ ਦੇ ਰਾਜਪਾਲ ਨੇ ਲਈ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ

04/17/2021 5:26:17 PM

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਸਥਾਨਕ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਕੋਵਿਡ-19 ਟੀਕੇ ਦੀ ਅੱਜ ਯਾਨੀ ਸ਼ਨੀਵਾਰ ਨੂੰ ਦੂਜੀ ਖੁਰਾਕ ਲਈ। ਹਸਪਤਾਲ ਦੇ ਡਾ. ਰਜਨੀਸ਼ ਪਠਾਨੀਆ ਦੀ ਦੇਖਰੇਖ 'ਚ ਸ਼੍ਰੀ ਦੱਤਾਤ੍ਰੇਯ ਨੂੰ ਕੋਵਿਸ਼ੀਲਡ ਦਾ ਦੂਜਾ ਟੀਕਾ ਲਗਾਇਆ ਗਿਆ। ਇਸ ਤੋਂ ਬਾਅਦ ਰਾਜਪਾਲ ਨੇ ਲੋਕਾਂ ਨੂੰ ਖ਼ੁਦ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਚੌਕਸੀ ਵਜੋਂ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੂੰ ਦਿੱਤੀ ਗਈ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ

ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੋਵਿਡ-19 ਮੁਕਤ ਬਣਾਉਣ ਲਈ 45 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਟੀਕਾਕਰਨ ਲਈ ਜ਼ਰੂਰੀ ਰੂਪ ਨਾਲ ਅੱਗੇ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕ ਹੱਥ ਧੋਣ, ਫੇਸ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ, ਜਿਵੇਂ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਜ਼ਰੂਰੀ ਪਾਲਣ ਕਰਨ। ਉਨ੍ਹਾਂ ਨੇ ਟੀਕਾ ਲਗਵਾਉਣ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ, ਨਰਸਾਂ ਅਤੇ ਸਿਹਤ ਕਾਮਿਆਂ ਦਾ ਵੀ ਆਭਾਰ ਜ਼ਾਹਰ ਕੀਤਾ।

ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ; ਹਿਮਾਚਲ ਪ੍ਰਦੇਸ਼ ਦੇ ਇਤਿਹਾਸਕ ਮੰਦਰ ਅਤੇ ਕਿਲ੍ਹੇ ਹੋਏ ਬੰਦ

DIsha

This news is Content Editor DIsha