ਹਿਮਾਚਲ ਦੇ ਚਾਰ ਜ਼ਿਲ੍ਹਿਆਂ ’ਚ ਲੱਗਾ ਕੋਰੋਨਾ ਕਰਫਿਊ

Sunday, Apr 25, 2021 - 06:02 PM (IST)

ਸ਼ਿਮਲਾ– ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸੂਬੇ ਦੇ ਚਾਰ ਜ਼ਿਲ੍ਹਿਆਂ- ਕਾਂਗੜਾ, ਊਨਾ, ਸੋਲਨ ਅਤੇ ਸਿਰਮੋਰ ’ਚ 27 ਅਪ੍ਰੈਲ ਦੀ ਅੱਧੀ ਰਾਤ ਤੋਂ 10 ਮਈ ਤਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ’ਚ ਐਤਵਾਰ ਨੂੰ ਹੋਈ ਉੱਚ ਪੱਧਰੀ ਬੈਠਕ ’ਚ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਸੂਬੇ ’ਚ ਆਉਣ ਵਾਲੇ ਸਾਰੇ ਲੋਕਾਂ ਲਈ 72 ਘੰਟਿਆਂ ਦੇ ਅੰਦਰ ਆਰ.ਟੀ. ਪੀ.ਸੀ.ਆਰ. ਜਾਂਚ ਜ਼ਰੂਰੀ ਕਰਵਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਬੈਠਕ ’ਚ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸੂਬੇ ’ਚ ਆਉਣ ਵਾਲੇ ਵਿਅਕਤੀਆਂ ਨੇ ਕੋਵਿਡ-19 ਜਾਂਚ ਨਹੀਂ ਕਰਵਾਈ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਆਪਣੇ ਘਰ ਹੀ ਇਕਾਂਤਵਾਸ ’ਚ ਰਹਿਣਾ ਹੋਵੇਗਾ। ਜਾਂਚ ’ਚ ਨੈਗੇਟਿਵ ਪਾਏ ਜਾਣ ਵਾਲੇ ਵਿਅਕਤੀ ਨੂੰ ਹੋਮ ਕੁਆਰਟਾਇੰਨ ਰਹਿਣ ਦੀ ਲੋੜ ਨਹੀਂ ਹੋਵੇਗੀ। 

ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਬਲਾਸਟ! ਲਗਾਤਾਰ ਚੌਥੇ ਦਿਨ ਆਏ 3 ਲੱਖ ਤੋਂ ਵਧ ਨਵੇਂ ਮਾਮਲੇ, 2767 ਮੌਤਾਂ

PunjabKesari

ਇਹ ਵੀ ਪੜ੍ਹੋ– ਜਾਣੋ ਕਿਹੜੇ ਹਲਾਤਾਂ ’ਚ ਕੋਰੋਨਾ ਮਰੀਜ਼ ਨੂੰ ਹੋਣਾ ਚਾਹੀਦਾ ਹੈ ਹਸਪਤਾਲ ’ਚ ਦਾਖਲ

ਬੈਠਕ ’ਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ’ਚ ਸਥਾਨਕ ਸੰਸਥਾਵਾਂ ਨੂੰ ਆਪਣੇ-ਆਪਣੇ ਖੇਤਰਾਂ ’ਚ ਸਾਰੇ ਐੱਸ.ਓ.ਪੀ. ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਨ ’ਚ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਕੋਲ ਉਲੰਘਣ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ ਤਾਂ ਜੋ ਕੋਰੋਨਾ ਫੈਲਣ ਤੋਂ ਰੋਕਿਆ ਜਾ ਸਕੇ। ਬੈਠਕ ’ਚ ਸਥਾਨਕ ਪੱਧਰ ’ਤੇ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਸਾਰੇ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਸਮਾਰੋਹਾਂ ਦੌਰਾਨ ਐੱਸ.ਓ.ਪੀ. ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਇਨ੍ਹਾਂ ਪਾਰਟੀਆਂ ਨੂੰ ਐੱਸ.ਓ.ਪੀ. ਦਾ ਉਲੰਘਮ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਵੀ ਅਧਿਕਾਰ ਹੋਵੇਗਾ। 

ਇਹ ਵੀ ਪੜ੍ਹੋ– ਇਕ ਚੰਗਾ Pulse Oximeter ਖ਼ਰੀਦਣਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ


Rakesh

Content Editor

Related News