ਦਰਿੰਦਗੀ ਦੀ ਹੱਦ: 11 ਸਾਲ ਦੇ ਮੁੰਡੇ ਨੇ 3 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ

10/03/2020 6:10:13 PM

ਊਨਾ— ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ 19 ਸਾਲ ਦੀ ਇਕ ਕੁੜੀ ਨਾਲ ਗੈਂਗਰੇਪ ਤੋਂ ਬਾਅਦ ਉਸ ਦੀ ਮੌਤ ਦੇ ਮਾਮਲੇ 'ਚ ਦੇਸ਼ ਭਰ ਵਿਚ ਰੋਹ ਹੈ। ਨਿਰਭਿਆ ਕੇਸ ਮਗਰੋਂ ਵੀ ਦੇਸ਼ ਦੀਆਂ ਧੀਆਂ ਨਾਲ ਹੈਵਾਨੀਅਤ ਦੇ ਮਾਮਲੇ ਨਹੀਂ ਰੁਕ ਰਹੇ ਹਨ। ਹੁਣ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਤੋਂ ਦਰਿੰਦਗੀ ਦੀ ਅਜਿਹੀ ਹੀ ਖ਼ਬਰ ਸਾਹਮਣੇ ਆਈ ਹੈ। ਇੱਥੇ 11 ਸਾਲ ਦੇ ਨਾਬਾਲਗ ਮੁੰਡੇ 'ਤੇ 3 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਦੋਸ਼ ਲੱਗਾ ਹੈ। ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਸ ਮਾਮਲੇ ਦੇ ਸੰਬੰਧ 'ਚ ਪੀੜਤਾ ਦੀ ਮਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਦੇ ਆਧਾਰ 'ਤੇ ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ ਕਿਹਾ ਕਿ ਵੀਰਵਾਰ ਦੇਰ ਸ਼ਾਮ ਜਦੋਂ ਉਹ ਆਪਣੇ ਕੰਮ ਤੋਂ ਘਰ ਪਰਤੀ ਤਾਂ ਉਸ ਦੀ 3 ਸਾਲ ਦੀ ਬੱਚੀ ਰੋ ਰਹੀ ਸੀ। ਜਦੋਂ ਮਾਂ ਨੇ ਉਸ ਤੋਂ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਮਾਂ ਨੂੰ ਪੂਰੀ ਗੱਲ ਦੱਸੀ, ਜਿਸ ਨੂੰ ਸੁਣਦਿਆਂ ਹੀ ਮਾਤਾ-ਪਿਤਾ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਤੋਂ ਬਾਅਦ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਬੱਚੀ ਨੂੰ ਇਲਾਜ ਲਈ ਹਸਪਤਾਲ ਊਨਾ ਵਿਚ ਦਾਖ਼ਲ ਕੀਤਾ ਗਿਆ। ਪੀੜਤਾ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ। ਮਾਮਲਾ ਸੰਵੇਦਨਸ਼ੀਲ ਹੋਣ ਦੀ ਵਜ੍ਹਾ ਕਰ ਕੇ ਪੁਲਸ ਕੁਝ ਵੀ ਕਹਿਣ ਤੋਂ ਬਚ ਰਹੀ ਹੈ।


Tanu

Content Editor

Related News