ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਦਾ ਕਹਿਰ, ਇਕ ਦਿਨ ’ਚ 28 ਮੌਤਾਂ
Thursday, May 06, 2021 - 05:23 PM (IST)
ਸ਼ਿਮਲਾ (ਭਾਸ਼ਾ)— ਹਿਮਾਚਲ ਪ੍ਰਦੇਸ਼ ਵਿਚ ਵੀਰਵਾਰ ਨੂੰ ਕੋਵਿਡ-19 ਦੇ 1,465 ਨਵੇਂ ਮਾਮਲੇ ਸਾਹਮਣੇ ਆਏ ਅਤੇ ਲਾਗ ਨਾਲ 28 ਮੌਤਾਂ ਹੋਈਆਂ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੁਪਹਿਰ ਦੋ ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸੂਬੇ ਵਿਚ ਇਸ ਲਾਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,707 ਹੋ ਗਈ ਹੈ ਅਤੇ ਲਾਗ ਦੇ ਕੁਲ ਮਾਮਲੇ ਵੱਧ ਕੇ 1,16,252 ਹੋ ਗਏ ਹਨ।
ਇਹ ਵੀ ਪੜ੍ਹੋ : ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ
ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿਚ ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 25,475 ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਲਾਗ ਨਾਲ 1,864 ਹੋਰ ਮਰੀਜ਼ ਸਿਹਤਮੰਦ ਹੋਏ, ਜਿਸ ਨਾਲ ਪੂਰੇ ਹਿਮਾਚਲ ਵਿਚ ਹੁਣ ਤੱਕ ਠੀਕ ਹੋ ਚੁੱਕੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 89,018 ਹੋ ਗਈ ਹੈ।
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਬੀਤੇ ਦਿਨ 16 ਮਈ ਤੱਕ ਕੋਰੋਨਾ ਕਰਫਿਊ ਲਾ ਦਿੱਤਾ ਹੈ। 6 ਮਈ ਤੋਂ 16 ਮਈ ਤੱਕ ਪ੍ਰਦੇਸ਼ ਵਿਚ ਸਖ਼ਤ ਪਾਬੰਦੀਆਂ ਰਹਿਣਗੀਆਂ। ਸਰਕਾਰ ਨੇ ਮੁਕੰਮਲ ਤਾਲਾਬੰਦੀ ਦੀ ਬਜਾਏ ਕੋਰੋਨਾ ਕਰਫਿਊ ਲਾਇਆ ਹੈ।