ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਦੁੱਧ ''ਤੇ ਵਧਾਈ MSP

Saturday, Feb 17, 2024 - 02:02 PM (IST)

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਦੁੱਧ ''ਤੇ ਵਧਾਈ MSP

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਵਿੱਤੀ ਸਾਲ 2024-25 ਲਈ ਸੂਬਾ ਸਰਕਾਰ ਦਾ ਬਜਟ ਪੇਸ਼ ਕਰਦੇ ਹੋਏ ਗਾਂ ਅਤੇ ਮੱਝ ਦੇ ਦੁੱਧ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿਚ ਵਾਧੇ ਦਾ ਐਲਾਨ ਕੀਤਾ। ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਗਾਂ ਦੇ ਦੁੱਧ 'ਤੇ ਘੱਟੋ-ਘੱਟ ਸਮਰਥਨ ਮੁੱਲ 38 ਰੁਪਏ ਤੋਂ ਵਧਾ ਕੇ 45 ਰੁਪਏ ਪ੍ਰਤੀ ਲੀਟਰ ਅਤੇ ਮੱਝ ਦੇ ਦੁੱਧ 'ਤੇ 38 ਰੁਪਏ ਤੋਂ ਵਧਾ ਕੇ 55 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੂਬੇ 'ਚ ਵਿੱਤ ਵਿਭਾਗ ਮੁੱਖ ਮੰਤਰੀ ਕੋਲ ਹੈ। 

ਮੁੱਖ ਮੰਤਰੀ ਨੇ ਰਾਜੀਵ ਗਾਂਧੀ ਕੁਦਰਤੀ ਖੇਤੀ ਯੋਜਨਾ ਦਾ ਐਲਾਨ ਕੀਤਾ। ਇਸ ਤਹਿਤ 36,000 ਕਿਸਾਨਾਂ ਨੂੰ ਕੁਦਰਤੀ ਖੇਤੀ ਲਈ ਸਿਖਲਾਈ ਦਿੱਤੀ ਜਾਵੇਗੀ। ਸੁੱਖੂ ਨੇ ਅੱਗੇ ਕਿਹਾ ਕਿ ਸੇਬ ਦੀ ਪੈਕਿੰਗ ਲਈ ਮਿਆਰੀ ਡੱਬੇ ਪੇਸ਼ ਕੀਤੇ ਜਾਣਗੇ ਅਤੇ ਬਾਗਬਾਨੀ  ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ 2026 ਤੱਕ ਹਿਮਾਚਲ ਪ੍ਰਦੇਸ਼ ਨੂੰ ਹਰਿਆ ਭਰਿਆ ਰਾਜ ਬਣਾਉਣ ਲਈ ਸੂਬਾਈ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਮਾਨਸੂਨ ਤੋਂ ਬਾਅਦ ਆਫ਼ਤ ਪ੍ਰਭਾਵਿਤ ਲੋਕਾਂ ਲਈ 4500 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਸੀ, ਜਦਕਿ ਕੇਂਦਰ ਨੇ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਭਾਜਪਾ ਸਰਕਾਰ ਦੇ ਵਿੱਤੀ ਮਾੜੇ ਪ੍ਰਬੰਧਾਂ ਕਾਰਨ ਹਿਮਾਚਲ ਦੇ ਸਿਰ 87,788 ਕਰੋੜ ਰੁਪਏ ਦਾ ਕਰਜ਼ਾ ਹੈ।


 


author

Tanu

Content Editor

Related News