ਹਿਮਾਚਲ ਦੇ ਮੁੱਖ ਮੰਤਰੀ ਦਾ ਐਲਾਨ, ਸੈਲਾਨੀਆਂ ਨੂੰ ਕੋਰੋਨਾ ਰਿਪੋਰਟ ਲਈ ਨਹੀਂ ਕੀਤਾ ਜਾਵੇਗਾ ਪਰੇਸ਼ਾਨ

04/13/2021 1:14:43 PM

ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦੇਸ਼ ਆਉਣ ਵਾਲੇ ਸੈਲਾਨੀਆਂ ਨੂੰ ਸੂਬੇ ਦੀਆਂ ਸਰਹੱਦਾਂ 'ਤੇ ਕੋਰੋਨਾ ਵਾਇਰਸ ਜਾਂਚ ਦੀ ਰਿਪੋਰਟ ਲਈ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਨਫੈਕਸ਼ਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੂਬੇ 'ਚ ਪ੍ਰਵੇਸ਼ ਕਰਨ 'ਤੇ ਕੋਵਿਡ-19 ਨਾਲ ਪੀੜਤ ਨਹੀਂ ਹੋਣ ਦੀ ਰਿਪੋਰਟ ਦਿਖਾਉਣਾ ਜ਼ਰੂਰੀ ਕਰ ਦਿੱਤਾ ਸੀ। ਹੁਣ ਠਾਕੁਰ ਨੇ ਕਿਹਾ ਕਿ ਸੈਲਾਨੀਆਂ ਦੇ ਆਉਣ 'ਤੇ ਉਨ੍ਹਾਂ ਦੀ ਨਿਗਰਾਨੀ ਕਰਨ ਲਈ ਅਰਥ ਵਿਵਸਥਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ,''ਅਸੀਂ ਆਪਣੇ ਸੈਰ-ਸਪਾਟਾ ਉਦਯੋਗ ਦਾ ਧਿਆਨ ਰੱਖਦੇ ਹੋਏ ਇਹ ਯਕੀਨੀ ਕਰ ਰਹੇ ਹਾਂ ਕਿ ਇਹ ਖੇਤਰ ਪਿਛਲੇ ਸਾਲ ਦੀ ਤਰ੍ਹਾਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਨਾ ਹੋਵੇ। ਉਦਯੋਗ ਲਈ ਮਾਨਕ ਸੰਚਾਲਨ ਪ੍ਰਕਿਰਿਆ (ਐੱਸ.ਓ.ਪੀ.) ਜਾਰੀ ਕੀਤੀ ਗਈ ਹੈ ਅਤੇ ਇਸ 'ਤੇ ਨਿਗਰਾਨੀ ਕਰਨ ਲਈ ਵਿਵਸਥਾ ਤਿਆਰ ਕੀਤੀ ਹੈ। ਸੂਬੇ ਦੀਆਂ ਸਰਹੱਦਾਂ 'ਤੇ ਕੋਰੋਨਾ ਦੀ ਰਿਪੋਰਟ ਲਈ ਸੈਲਾਨੀਆਂ ਅਤੇ ਹੋਰ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਅਸਹੂਲਤ ਹੁੰਦੀ ਹੈ।''

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼: ਨਹੀਂ ਰੁਕੇਗਾ ਸੈਰ-ਸਪਾਟਾ, ਜਾਣੋ ‘ਕੋਰੋਨਾ’ ਨੂੰ ਲੈ ਕੇ ਕੀ ਬੋਲੇ ਜੈਰਾਮ ਠਾਕੁਰ

ਠਾਕੁਰ ਨੇ ਕਿਹਾ ਕਿ ਕਿਉਂਕਿ ਜ਼ਿਆਦਾਤਰ ਸੈਲਾਨੀ ਹੋਟਲਾਂ 'ਚ ਰਹਿੰਦੇ ਹਨ, ਇਸ ਲਈ ਪ੍ਰਸ਼ਾਸਨ ਨੇ 7 ਸੂਬਿਆਂ ਤੋਂ ਆਉਣ ਵਾਲੇ ਲੋਕਾਂ 'ਤੇ ਉਸੇ ਸਥਾਨ 'ਤੇ ਨਿਗਰਾਨੀ ਲਈ ਵਿਵਸਥਾ ਤਿਆਰ ਕੀਤੀ ਹੈ, ਜਿੱਥੇ ਉਹ ਰੁਕਣਗੇ। ਠਾਕੁਰ ਨੇ ਕਿਹਾ ਸੀ ਕਿ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ 16 ਅਪ੍ਰੈਲ ਤੋਂ ਹਿਮਾਚਲ ਪ੍ਰਦੇਸ਼ 'ਚ ਪ੍ਰਵੇਸ਼ ਕਰਨ 'ਤੇ ਵੱਧ ਤੋਂ ਵੱਧ 72 ਘੰਟੇ ਪਹਿਲਾਂ ਤੱਕ ਦੀ ਆਰ.ਟੀ.-ਪੀ.ਸੀ.ਆਰ. ਰਿਪੋਰਟ ਦਿਖਾਉਣੀ ਹੋਵੇਗੀ, ਜਿਸ 'ਚ ਇਨਫੈਕਸ਼ਨ ਨਹੀਂ ਹੋਣ ਦੀ ਪੁਸ਼ਟੀ ਕੀਤੀ ਗਈ ਹੋਵੇ। ਮੁੱਖ ਮੰਤਰੀ ਇਕ ਦਿਨਾ ਦੌਰੇ 'ਤੇ ਸ਼ਿਮਲਾ ਅਤੇ ਧਰਮਸ਼ਾਲਾ ਆਏ ਹਨ। ਉਹ ਕਾਂਗੜਾ ਅਤੇ ਨੇੜਲੇ ਖੇਤਰਾਂ 'ਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਸਮੀਖਿਆ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਵਿਦਿਅਕ ਅਦਾਰੇ 21 ਅਪ੍ਰੈਲ ਤੱਕ ਰਹਿਣਗੇ ਬੰਦ


DIsha

Content Editor

Related News