ਜੌਹਰੀ ਤੋਂ ਮੰਗੀ ਗਈ ਇਕ ਕਰੋੜ ਦੀ ਫਿਰੌਤੀ, ਸ਼ਿਕਾਇਤ ਦਰਜ
Monday, Oct 28, 2024 - 04:41 PM (IST)
ਊਨਾ (ਭਾਸ਼ਾ)- ਇਕ ਜੌਹਰੀ ਕੋਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਰਕਮ ਨਾ ਦੇਣ 'ਤੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਇਕ ਜੌਹਰੀ ਤੋਂ ਐਤਵਾਰ ਨੂੰ ਪੈਸੇ ਦੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਉਸ ਨੇ ਪੰਜਾਬ ਦੇ ਨੰਗਲ 'ਚ ਸ਼ਿਕਾਇਤ ਦਰਜ ਕਰਵਾਈ।
ਊਨਾ ਦੇ ਰਹਿਣ ਵਾਲੇ ਜੌਹਰੀ ਦਾ ਇਕ ਸ਼ੋਅਰੂਮ ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਅਤੇ ਦੂਜਾ 20 ਕਿਲੋਮੀਟਰ ਦੂਰ ਨੰਗਲ 'ਚ ਹੈ। ਪੁਲਸ ਅਨੁਸਾਰ ਇਕ ਅਣਪਛਾਤੇ ਵਿਅਕਤੀ ਨੇ ਜੌਹਰੀ ਨੂੰ ਫੋਨ ਕਰ ਕੇ ਇਕ ਕਰੋੜ ਰੁਪਏ ਦੀ ਮੰਗ ਕੀਤੀ ਅਤੇ ਰਕਮ ਨਾ ਦੇਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਊਨਾ ਦੇ ਐਡੀਸ਼ਨਲ ਪੁਲਸ ਸੁਪਰਡੈਂਟ ਸੰਜੀਵ ਭਾਟੀਆ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਨੋਟਿਸ 'ਚ ਆਇਆ ਹੈ ਅਤੇ ਪੁਲਸ ਮਾਮਲੇ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਨੰਗਲ ਪੁਲਸ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8