''ਸਫੈਦ ਚਾਦਰ'' ਨਾਲ ਢਕਿਆ ਕਸ਼ਮੀਰ ਅਤੇ ਹਿਮਾਚਲ, ਦਿਲ ਨੂੰ ਮੋਹ ਲੈਣਗੀਆਂ ਤਸਵੀਰਾਂ

12/14/2019 11:35:54 AM

ਸ਼੍ਰੀਨਗਰ— ਪਹਾੜੀ ਇਲਾਕੇ ਪੂਰੀ ਤਰ੍ਹਾਂ ਨਾਲ ਬਰਫ ਦੀ ਸਫੈਦ ਚਾਦਰ ਨਾਲ ਢਕੇ ਗਏ ਹਨ, ਜਿਸ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।


ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ। ਹਿਮਾਚਲ 'ਚ ਜਿਸ ਪਾਸੇ ਨਜ਼ਰ ਮਾਰੋ, ਬਰਫ ਹੀ ਬਰਫ ਨਜ਼ਰ ਆ ਰਹੀ ਹੈ। ਘਰਾਂ ਦੀਆਂ ਛੱਤਾਂ, ਆਲੇ-ਦੁਆਲੇ ਦੇ ਪਹਾੜ, ਇੱਥੋਂ ਤਕ ਕਿ ਰੇਲਵੇ ਟਰੈਕ ਵੀ ਪੂਰੀ ਤਰ੍ਹਾਂ ਨਾਲ ਬਰਫ ਨਾਲ ਢਕੇ ਗਏ ਹਨ।


ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਲਾਹੌਲ-ਸਪੀਤੀ ਅਤੇ ਮਨਾਲੀ 'ਚ ਭਾਰੀ ਬਰਫਬਾਰੀ ਹੋਣ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਹਿਮਾਚਲ ਪ੍ਰਦੇਸ਼ ਵਿਚ ਹੋਈ ਬਰਫਬਾਰੀ ਕਾਰਨ ਮਨਾਲੀ-ਲੇਹ ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਉੱਥੇ ਹੀ ਕਸ਼ਮੀਰ ਘਾਟੀ ਦੇ ਕਈ ਹਿੱਸਿਆਂ ਵਿਚ ਬਰਫਬਾਰੀ ਕਾਰਨ ਜੰਮੂ ਤੋਂ ਸ਼੍ਰੀਨਗਰ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇਅ-44 ਨੂੰ ਬੰਦ ਕਰ ਦਿੱਤਾ ਗਿਆ ਹੈ।


ਇਸ ਕਾਰਨ ਇੱਥੇ 1000 ਤੋਂ ਵਧ ਵਾਹਨਾਂ ਦੇ ਫਸੇ ਹੋਣ ਦੀ ਖ਼ਬਰ ਹੈ। ਟ੍ਰੈਫਿਕ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਰਫਬਾਰੀ ਤੋਂ ਬਾਅਦ ਜਵਾਹਰ ਸੁਰੰਗ ਦੇ ਦੋਹਾਂ ਪਾਸਿਓਂ ਹਾਈਵੇਅ 'ਤੇ ਬਰਫ ਜਮਾਂ ਹੋ ਗਈ ਹੈ।

Tanu

This news is Content Editor Tanu