ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ ’ਤੇ ਲੱਗੇ ਮਿਲੇ ਖਾਲਿਸਤਾਨੀ ਝੰਡੇ, ਕੰਧਾਂ ’ਤੇ ਵੀ ਲਿਖਿਆ ‘ਖਾਲਿਸਤਾਨ’

05/08/2022 10:11:45 AM

ਧਰਮਸ਼ਾਲਾ– ਹਿਮਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਹਿਮਾਚਲ ਵਿਧਾਨ ਸਭਾ ਦੇ ਬਾਹਰ ਮੇਨ ਗੇਟ ’ਤੇ ਖਾਲਿਸਤਾਨੀ ਝੰਡੇ ਲੱਗੇ ਮਿਲੇ। ਪੁਲਸ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਅਤੇ ਵਿਧਾਨ ਸਭਾ ਦੇ ਗੇਟ ’ਤੇ ਲੱਗੇ ਝੰਡਿਆਂ ਨੂੰ ਉਤਾਰ ਦਿੱਤਾ। ਪੁਲਸ ਮੁਤਾਬਕ ਇੱਥੋਂ ਦੇ ਸਥਾਨਕ ਲੋਕਾਂ ਨੇ ਸਵੇਰੇ ਵਿਧਾਨ ਸਭਾ ਦੇ ਮੇਨ ਗੇਟ ’ਤੇ ਖਾਲਿਸਤਾਨੀ ਝੰਡੇ ਲੱਗੇ ਹੋਣ ਦੀ ਸੂਚਨਾ ਦਿੱਤੀ। ਪੁਲਸ ਇਸ ਮਾਮਲੇ ਦੀ ਜਾਂਚ ’ਚ ਗੰਭੀਰਤਾ ਨਾਲ ਜੁੱਟ ਗਈ ਹੈ।

ਇਹ ਵੀ ਪੜ੍ਹੋ- ਹਰਿਆਣਾ: ਕਰਨਾਲ ’ਚ ਪੁਲਸ ਨੇ 4 ਅੱਤਵਾਦੀ ਫੜੇ, ਕਾਰ ’ਚੋਂ ਵੱਡੀ ਮਾਤਰਾ ’ਚ ਅਸਲਾ ਬਰਾਮਦ

PunjabKesari

ਦੱਸ ਦੇਈਏ ਕਿ ਵਿਧਾਨ ਸਭਾ ਦੀਆਂ ਕੰਧਾਂ ’ਤੇ ਵੀ ਖਾਲਿਸਤਾਨ ਲਿਖਿਆ ਗਿਆ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਝੰਡੇ ਕਿਸ ਨੇ ਇੱਥੇ ਲਾਏ ਹਨ। ਫਿਲਹਾਲ ਪੁਲਸ ਸਥਾਨਕ ਲੋਕਾਂ ਤੋਂ ਪੁੱਛ-ਗਿੱਛ ਕਰ ਕੇ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖ਼ਰਕਾਰ ਇਹ ਝੰਡੇ ਕਿਸ ਨੇ ਅਤੇ ਕਿਉਂ ਲਾਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਖੁਫੀਆ ਵਿਭਾਗ ਨੇ 26 ਮਾਰਚ ਨੂੰ ਹੀ ਇਸ ਦਾ ਅਲਰਟ ਜਾਰੀ ਕੀਤਾ ਸੀ। ਖੁਫੀਆ ਵਿਭਾਗ ਨੇ ਦੱਸਿਆ ਸੀ ਕਿ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਚੀਫ਼ ਗੁਰਪਤਵੰਤ ਪਨੂੰ ਨੇ ਚਿੱਠੀ ਜਾਰੀ ਕਰ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਉਹ ਸ਼ਿਮਲਾ ’ਚ ਖਾਲਿਸਤਾਨ ਦਾ ਝੰਡਾ ਲਹਿਰਾਏਗਾ। ਹਾਲਾਂਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਝੰਡੇ ਕਿਸ ਨੇ ਲਾਏ ਹਨ। 

ਇਹ ਵੀ ਪੜ੍ਹੋ- ਤਜਿੰਦਰ ਬੱਗਾ ਨੂੰ ਪੰਜਾਬ ਤੇ ਹਰਿਆਣਾ HC ਤੋਂ ਰਾਹਤ, 10 ਮਈ ਤੱਕ ਗ੍ਰਿਫ਼ਤਾਰੀ 'ਤੇ ਲੱਗੀ ਰੋਕ

PunjabKesari

ਉੱਥੇ ਹੀ ਹਿਮਾਚਲ ਦੇ ਗੁਆਂਢੀ ਸੂਬਿਆਂ ’ਚ ਲਗਾਤਾਰ ਵਧਦੀਆਂ ਅੱਤਵਾਦ ਫੜੇ ਜਾਣ ਦੀਆਂ ਘਟਨਾਵਾਂ ਨੂੰ ਲੈ ਕੇ ਹਿਮਾਚਲ ਸਰਕਾਰ ਨੇ ਵੀ ਚੌਕਸੀ ਅਤੇ ਸੁਰੱਖਿਆ ਵਧਾਈ ਸੀ। ਇਸ ਦੇ ਬਾਵਜੂਦ ਇਸ ਤਰ੍ਹਾਂ ਦੀ ਵਾਰਦਾਤ ਹੋ ਜਾਣਾ ਸੁਰੱਖਿਆ ਵਿਵਸਥਾ ’ਤੇ ਵੱਡਾ ਸਵਾਲੀਆਂ ਚਿੰਨ੍ਹ ਲਾ ਰਹੀ ਹੈ।

ਇਹ ਵੀ ਪੜ੍ਹੋ- ਪਰਿਵਾਰਕ ਕਲੇਸ਼ ਮੁਕਾਉਣ ਲਈ ਸਹੁਰਿਆਂ ਨੇ ਤਾਂਤਰਿਕ ਕੋਲ ਭੇਜੀ ਨੂੰਹ, 79 ਦਿਨਾਂ ਤੱਕ ਕੀਤਾ ਜਬਰ-ਜ਼ਿਨਾਹ

PunjabKesari


Tanu

Content Editor

Related News