ਹਿਮਾਚਲ 'ਚ ਲਾਕ ਡਾਊਨ, ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਐਲਾਨ

03/23/2020 2:14:05 PM

ਸ਼ਿਮਲਾ— ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਹਿਮਾਚਲ ਪ੍ਰਦੇਸ਼ 'ਚ ਲਾਕ ਡਾਊਨ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵਿਧਾਨ ਸਭਾ 'ਚ ਸੋਮਵਾਰ ਨੂੰ ਐਲਾਨ ਕੀਤਾ ਕਿ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਅਗਲੇ ਹੁਕਮ ਤਕ ਹਿਮਾਚਲ ਪ੍ਰਦੇਸ਼ 'ਚ ਲਾਕ ਡਾਊਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲਾਂ ਇਹ ਐਲਾਨ ਕੀਤਾ। 

ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ, ਕਿਉਂਕਿ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਹੁਕਮ ਤਕ ਲਾਕ ਡਾਊਨ ਲਾਗੂ ਰਹੇਗਾ। ਹਾਲਾਂਕਿ ਜ਼ਰੂਰੀ ਸੇਵਾਵਾਂ ਹਮੇਸ਼ਾ ਵਾਂਗ ਜਾਰੀ ਰਹਿਣਗੀਆਂ। ਐਤਵਾਰ ਨੂੰ ਕਾਂਗੜਾ ਜ਼ਿਲਾ, ਜਿੱਥੇ ਕੋਰੋਨਾ ਵਾਇਰਸ ਦੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਕਈ ਲੋਕਾਂ ਨੂੰ ਵੱਖਰਾ ਰੱਖਿਆ ਗਿਆ ਹੈ। ਦੱਸ ਦੇਈਏ ਕਿ ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ 419 ਦੇ ਕਰੀਬ ਪਹੁੰਚ ਗਏ ਹਨ। ਦੇਸ਼ ਭਰ 'ਚ ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਨੂੰ ਦੇਖਦਿਆਂ ਕਈ ਸੂਬਿਆਂ 'ਚ ਲਾਕ ਡਾਊਨ ਕਰ ਦਿੱਤਾ ਗਿਆ ਹੈ।


Tanu

Content Editor

Related News