ਹਿਮਾਚਲ ’ਚ ਦਲ ਬਦਲ ਦੀ ਖੇਡ ਜਾਰੀ, BJP ਦੇ ਹਰਮੇਲ ਧੀਮਾਨ ਸਮੇਤ ਕਈ ਨੇਤਾ AAP ’ਚ ਸ਼ਾਮਲ

Wednesday, Apr 13, 2022 - 03:18 PM (IST)

ਹਿਮਾਚਲ ’ਚ ਦਲ ਬਦਲ ਦੀ ਖੇਡ ਜਾਰੀ, BJP ਦੇ ਹਰਮੇਲ ਧੀਮਾਨ ਸਮੇਤ ਕਈ ਨੇਤਾ AAP ’ਚ ਸ਼ਾਮਲ

ਨਵੀਂ ਦਿੱਲੀ/ਸ਼ਿਮਲਾ- ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਪਾਰਟੀ ਦੇ ਇਕ ਸੀਨੀਅਰ ਨੇਤਾ ਬੁੱਧਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਭਗਵਾ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਗਏ ਸਨ। ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਰਾਸ਼ਟਰੀ ਕਾਰਜਕਾਰੀ ਮੈਂਬਰ ਹਰਮੇਲ ਧੀਮਾਨ ‘ਆਪ’ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ’ਚ ਆਪਣੇ ਸਮਰਥਕਾਂ ਨਾਲ ਪਾਰਟੀ ’ਚ ਸ਼ਾਮਲ ਹੋ ਗਏ। ਧੀਮਾਨ ਨਾਲ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੇ ਦੋ ਹੋਰ ਨੇਤਾ ਦੇਵਰਾਜ ਅਤੇ ਜਗਦੀਸ਼ ਪਵਾਰ ਵੀ ‘ਆਪ’ ’ਚ ਸ਼ਾਮਲ ਹੋਏ ਹਨ। 

‘ਆਪ’ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੇ ਹੋਰ ਨੇਤਾ ਛੇਤੀ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ’ਚ ਸ਼ਾਮਲ ਹੋਣ ਲਈ ਤਿਆਰ ਹਨ। ਜੈਨ ਨੇ ਪੱਤਰਕਾਰਾਂ ਨੂੰ ਕਿਹਾ, ‘‘ਧੀਮਾਨ ਜੀ ਹਿਮਾਚਲ ਪ੍ਰਦੇਸ਼ ’ਚ ਜਾਣਿਆ-ਪਛਾਣਿਆ ਚਿਹਰਾ ਹੈ। ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਕੇ ਉਹ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਉਹ ਪਿਛਲੇ 30 ਸਾਲਾਂ ਤੋਂ ਭਾਜਪਾ ਤੋਂ ਸਰਗਰਮ ਰੂਪ ਨਾਲ ਜੁੜੇ ਰਹੇ ਅਤੇ ਭਾਜਪਾ ਦੇ ਐੱਸ. ਸੀ. ਮੋਰਚਾ ਦੇ ਰਾਸ਼ਟਰੀ ਕਾਰਜਕਾਰੀ ਮੈਂਬਰ ਦੇ ਤੌਰ ’ਤੇ ਕੰਮ ਕਰ ਰਹੇ ਸਨ।

ਦੱਸ ਦੇਈਏ ਪਿਛਲੇ ਹਫਤੇ ‘ਆਪ’ ਦੇ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਅਨੂਪ ਕੇਸਰੀ, ਜਨਰਲ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹੇ ਦੇ ਮੁਖੀ ਇਕਬਾਲ ਸਿੰਘ ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਮੌਜੂਦਗੀ ’ਚ ਇੱਥੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਹਿਮਾਚਲ ਪ੍ਰਦੇਸ਼ ’ਚ ਇਸ ਸਾਲ ਦੇ ਅਖੀਰ ’ਚ ਵਿਧਾਨ ਸਭਾ ਚੋਣਾਂ ਹੋਣਗੀਆਂ। 


author

Tanu

Content Editor

Related News