ਵਿਆਹ ਸਮਾਰੋਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਦੀ ਮੌ.ਤ

Tuesday, Nov 19, 2024 - 02:26 PM (IST)

ਵਿਆਹ ਸਮਾਰੋਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਦੀ ਮੌ.ਤ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਸੋਮਵਾਰ ਦੇਰ ਰਾਤ ਇਕ ਕਾਰ ਦੇ ਖੱਡ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਭਰਮੌਮਰ-ਭਰਮਾਣੀ ਮਾਰਗ 'ਤੇ ਸਾਵਨਪੁਰ 'ਚ ਦੇਰ ਰਾਤ ਕਰੀਬ 12.30 ਵਜੇ ਹੋਇਆ, ਜਦੋਂ ਪਰਿਵਾਰ ਦੇ 5 ਜੀਅ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ।

ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ

ਪੁਲਸ ਅਨੁਸਾਰ ਹਾਦਸੇ 'ਚ ਵਿਜੇ ਕੁਮਾਰ, ਉਸ ਦੀ ਪਤਨੀ ਤ੍ਰਿਪਤਾ ਦੇਵੀ ਅਤੇ ਉਸ ਦੇ ਭਰਾ ਕਮਲੇਸ਼ ਸਿੰਘ ਦੀ ਮੌਤ ਹੋ ਗਈ। ਚੰਬਾ ਦੇ ਪੁਲਸ ਸੁਪਰਡੈਂਟ ਅਭਿਸ਼ੇਕ ਯਾਦਵ ਨੇ ਦੱਸਿਆ ਕਿ ਪਰਿਵਾਰ ਸਚੁਈਂ ਪਿੰਡ ਸਥਿਤ ਆਪਣੇ ਘਰ ਜਾ ਰਿਹਾ ਸੀ, ਉਦੋਂ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਨਾਲ ਕਾਰ ਖੱਡ 'ਚ ਜਾ ਡਿੱਗੀ। ਯਾਦਵ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਸ਼ਿਵ ਕੁਮਾਰ ਅਤੇ ਨੰਦਿਨੀ ਦੇਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਇਸ ਸੰਬੰਧ 'ਚ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News