ਹਿਮਾਚਲ ''ਚ ਮਾਸਕ ਨਹੀਂ ਪਹਿਨਣ ਵਾਲਿਆਂ ਦੇ ਹੋਏ 42 ਹਜ਼ਾਰ ਤੋਂ ਵੱਧ ਚਲਾਨ

Monday, Dec 28, 2020 - 06:57 PM (IST)

ਹਿਮਾਚਲ ''ਚ ਮਾਸਕ ਨਹੀਂ ਪਹਿਨਣ ਵਾਲਿਆਂ ਦੇ ਹੋਏ 42 ਹਜ਼ਾਰ ਤੋਂ ਵੱਧ ਚਲਾਨ

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਕੋਵਿਡ-19 ਤੋਂ ਬਚਾਅ ਲਈ ਮਾਸਕ ਪਹਿਨਣ ਅਤੇ ਦਿਸ਼ਾ-ਨਿਰਦੇਸ਼ਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਦੇ 42 ਹਜ਼ਾਰ ਤੋਂ ਵੱਧ ਚਲਾਨ ਕੀਤੇ ਹਨ। ਸੂਬੇ ਦੇ ਪੁਲਸ ਡਾਇਰੈਕਟਰ ਜਨਰਲ ਸੰਜੇ ਕੁੰਡੂ ਨੇ ਕਿਹਾ ਕਿ ਪੁਲਸ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਅਤੇ ਬਾਹਰੋਂ ਇੱਥੇ ਆਉਣ ਵਾਲੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਸਥਾਪਨਾ ਦਿਵਸ 'ਤੇ ਬੋਲੇ ਰਾਹੁਲ- ਪਾਰਟੀ ਦੇਸ਼ ਹਿੱਤ ਦੀ ਆਵਾਜ਼ ਚੁੱਕਣ ਲਈ ਵਚਨਬੱਧ

ਪੁਲਸ ਮੁਲਾਜ਼ਮ ਕੋਵਿਡ-19 ਸੰਬੰਧਤ ਦਿਸ਼ਾ-ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰ ਰਹੀ ਹੈ, ਜਿਸ ਕਾਰਨ ਮਾਸਕ ਨਾ ਪਹਿਨਣ ਵਾਲਿਆਂ ਦੇ 42 ਹਜ਼ਾਰ ਤੋਂ ਵੱਧ ਚਲਾਨ ਕੀਤੇ ਗਏ ਹਨ ਅਤੇ ਇਨ੍ਹਾਂ ਤੋਂ 2.15 ਕਰੋੜ ਤੋਂ ਵੱਧ ਦਾ ਜ਼ੁਰਮਾਨਾ ਵਸੂਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਨੇ 17 ਮਾਮਲੇ ਵੀ ਦਰਜ ਕੀਤੇ ਹਨ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਸਮਾਜਿਕ ਸਮਾਰੋਹਾਂ 'ਚ 50 ਵਿਅਕਤੀਆਂ ਨੂੰ ਤੈਅ ਸੀਮਾ ਦੀ ਉਲੰਘਣ 'ਤੇ 2 ਲੱਖ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕ੍ਰਿਸਮਿਸ ਦੀ ਤਰਜ 'ਤੇ ਨਵੇਂ ਸਾਲ 'ਤੇ ਵੀ ਇੱਥੇ ਆਉਣ ਵਾਲੇ ਸੈਲਾਨੀਆਂ ਦਾ ਸਵਾਗਤ ਕਰਦੀ ਹੈ ਪਰ ਉਨ੍ਹਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਯਕੀਨੀ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਕਿਸਾਨਾਂ ਦਾ ਐਲਾਨ- ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ, ਉਦੋਂ ਤੱਕ ਟੋਲ ਮੁਫ਼ਤ ਰਹਿਣਗੇ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News