ਵਿਰੋਧੀ ਧਿਰ ਨੇ ਸਮੋਸੇ ਨਹੀਂ ਖਾਧੇ, ਫਿਰ ਇਹ ਸਰਕਾਰ ਵਿਰੋਧੀ ਕਾਰਵਾਈ ਕਿਵੇਂ : ਜੈਰਾਮ ਠਾਕੁਰ
Friday, Nov 08, 2024 - 04:37 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜ ਸਰਕਾਰ ਦੇ ਫੈਸਲੇ ਦੇਸ਼ ਵਿਚ ਚਰਚਾ ਦਾ ਵਿਸ਼ਾ ਬਣ ਗਏ ਹਨ ਕਿਉਂਕਿ ਇਹ ਬਿਨਾਂ ਸੋਚੇ ਸਮਝੇ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇਹ ਫੈਸਲੇ ਹਾਸੇ ਦਾ ਵਿਸ਼ਾ ਬਣ ਜਾਂਦੇ ਹਨ ਤਾਂ ਇਨ੍ਹਾਂ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਨੇ ਇਹ ਟਿੱਪਣੀ ਉਦੋਂ ਕੀਤੀ ਜਦੋਂ ਇਹ ਗੱਲ ਸਾਹਮਣੇ ਆਈ ਕਿ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਲਈ ਭੇਜੇ ਗਏ ਸਮੋਸੇ ਅਤੇ ਕੇਕ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਪਰੋਸ ਦਿੱਤੇ ਗਏ। ਇਸ ਲਾਪਰਵਾਹੀ ਨਾਲ ਵਿਵਾਦ ਪੈਦਾ ਹੋ ਗਿਆ ਅਤੇ ਅਪਰਾਧ ਜਾਂਚ ਵਿਭਾਗ (ਸੀ.ਆਈ.ਡੀ.) ਤੋਂ ਜਾਂਚ ਕਰਵਾਉਣ ਦੀ ਲੋੜ ਪਈ, ਜਿਸ ਨੇ ਇਸ ਨੂੰ 'ਸਰਕਾਰ ਵਿਰੋਧੀ' ਕਾਰਵਾਈ ਕਰਾਰ ਦਿੱਤਾ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ 'ਤੇ ਤੰਜ਼ ਕੱਸਦੇ ਹੋਏ ਠਾਕੁਰ ਨੇ ਇਕ ਵੀਡੀਓ ਬਿਆਨ 'ਚ ਪੁੱਛਿਆ,''ਵਿਰੋਧੀ ਧਿਰ ਨੇ ਉਹ ਸਮੋਸੇ ਨਹੀਂ ਖਾਧੇ ਹਨ ਅਤੇ ਜਿਨ੍ਹਾਂ ਨੂੰ ਸਮੋਸੇ ਪਰੋਸੇ ਗਏ ਉਹ ਸਰਕਾਰ ਦਾ ਹਿੱਸਾ ਸਨ, ਇਸ ਲਈ ਇਹ ਕਾਰਵਾਈ ਸਰਕਾਰ ਵਿਰੋਧੀ ਕਿਵੇਂ ਹੋ ਸਕਦੀ ਹੈ?'' ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਗੰਭੀਰ ਮੰਨਿਆ ਹੋਵੇਗਾ ਅਤੇ ਇਸ ਲਈ ਸਮੋਸਾ ਮਾਮਲੇ ਦੀ ਜਾਂਚ ਕਰਵਾਈ ਗਈ। ਬੀਤੀ 21 ਅਕਤੂਬਰ ਨੂੰ ਇਹ ਘਟਨਾ ਉਦੋਂ ਹੋਈ, ਜਦੋਂ ਸੁੱਖੂ ਨੇ ਸੀਆਈਡੀ ਹੈੱਡ ਕੁਆਰਟਰ ਦਾ ਦੌਰਾ ਕੀਤਾ ਸੀ। ਜਾਂਚ ਏਜੰਸੀ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਇਸ ਗੜਬੜੀ ਲਈ ਜ਼ਿੰਮੇਵਾਰ ਲੋਕਾਂ ਨੇ ਆਪਣੇ ਏਜੰਡੇ ਅਨੁਸਾਰ ਕੰਮ ਕੀਤਾ। ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ ਪਰ ਸਮੋਸੇ ਦੇ ਮਾਮਲੇ 'ਚ ਜਾਂਚ ਦੇ ਆਦੇਸ਼ ਦੇ ਦਿੱਤੇ ਗਏ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਬਦਲੇ ਜੇਠ ਨੇ ਰੱਖੀ ਅਜਿਹੀ ਡਿਮਾਂਡ, ਫਿਰ ਪਤਨੀ ਨੇ ਖੁਦ ਨਿਭਾਈਆਂ ਰਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8