ਧਾਰਮਿਕ ਸਥਾਨਾਂ ਨੂੰ ਪਿਕਨਿਕ ਸਥਾਨ ਨਹੀਂ ਸਮਝਿਆ ਜਾਣਾ ਚਾਹੀਦਾ

Friday, Nov 22, 2024 - 12:20 PM (IST)

ਧਾਰਮਿਕ ਸਥਾਨਾਂ ਨੂੰ ਪਿਕਨਿਕ ਸਥਾਨ ਨਹੀਂ ਸਮਝਿਆ ਜਾਣਾ ਚਾਹੀਦਾ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਕਿਹਾ ਕਿ ਵਿਕਾਸ ਕੰਮਾਂ ਕਾਰਨ ਧਾਰਮਿਕ ਸਥਾਨਾਂ ਤੱਕ ਪਹੁੰਚ ਆਸਾਨ ਹੋਈ ਹੈ ਪਰ ਇਨ੍ਹਾਂ ਸਥਾਨਾਂ ਨੂੰ ਪਿਕਨਿਕ ਸਥਾਨ ਨਹੀਂ ਸਮਝਿਆ ਜਾਣਾ ਚਾਹੀਦਾ। ਸ਼ੁਕਲਾ ਨੇ ਹਿਮਾਚਲ ਪ੍ਰਦੇਸ਼ 'ਚ ਰਹਿ ਰਹੇ ਉੱਤਰਾਖੰਡ ਅਤੇ ਝਾਰਖੰਡ ਦੇ ਲੋਕਾਂ ਨੂੰ ਇਨ੍ਹਾਂ ਸੂਬਿਆਂ ਦੇ ਸਥਾਪਨਾ ਦਿਵਸ ਮੌਮਕੇ ਵੀਰਵਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ

ਸ਼ੁਕਲਾ ਨੇ ਕਿਹਾ ਕਿ ਪਹਿਲੇ ਲੋਕ ਧਾਰਮਿਕ ਸਥਾਨਾਂ 'ਤੇ ਜਾਣ ਲਈ ਕਈ ਦਿਨ ਅਤੇ ਕਈ ਘੰਟੇ ਪੈਦਲ ਤੁਰਦੇ ਸਨ ਪਰ ਹੁਣ ਉਹ ਹੈਲੀਕਾਪਟਰ 'ਤੇ ਯਾਤਰਾ ਕਰਦੇ ਹਨ। ਰਾਜਪਾਲ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਦਾਰਨਾਥ 'ਚ ਪ੍ਰਾਰਥਨਾ ਅਤੇ ਧਿਆਨ ਕਰਦੇ ਹਨ ਤਾਂ ਲੋਕਾਂ ਨੂੰ ਸਪੱਸ਼ਟ ਸੰਦੇਸ਼ ਜਾਂਦਾ ਹੈ ਕਿ ਧਾਰਮਿਕ ਸਥਾਨਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੇ ਦੇਸ਼ ਦੀ ਵਿਰਾਸਤ ਅਤੇ ਪਰੰਪਰਾਵਾਂ ਨੂੰ ਸੁਰੱਖਿਅਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸ਼ੁਕਲਾ ਨੇ ਕਿਹਾ ਕਿ ਕੇਂਦਰ ਨੇ ਲੋਕਾਂ ਨੂੰ ਜੋੜਨ ਦੇ ਮਕਸਦ ਨਾਲ ਰਾਜਭਵਨ 'ਚ ਹਰੇਕ ਰਾਜ ਦੇ ਸਥਾਪਨਾ ਦਿਵਸ ਨੂੰ ਮਨਾਉਣ ਦੀ ਪਰੰਪਰਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ,''ਸਾਨੂੰ ਆਪਣੇ ਮੁੱਲਾਂ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਨਾ ਹੀ ਵਿਕਾਸ ਤੋਂ ਮੂੰਹ ਮੋੜਨਾ ਚਾਹੀਦਾ। ਜੇਕਰ ਅਸੀਂ ਲੋਕਾਂ ਨੂੰ ਲੈ ਕੇ ਤੁਰਾਂਗੇ, ਉਦੋਂ ਅਸੀਂ ਆਪਣੀ ਸੰਸਕ੍ਰਿਤੀ ਨੂੰ ਬਚਾ ਸਕਾਂਗੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News