ਹਿਮਾਚਲ ਪ੍ਰਦੇਸ਼ : ਸ਼ਿਮਲਾ ''ਚ ਕਾਰ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ, 5 ਜ਼ਖਮੀ

Thursday, Sep 24, 2020 - 02:18 PM (IST)

ਹਿਮਾਚਲ ਪ੍ਰਦੇਸ਼ : ਸ਼ਿਮਲਾ ''ਚ ਕਾਰ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ, 5 ਜ਼ਖਮੀ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਰੋਹੜੂ ਖੇਤਰ 'ਚ ਵੀਰਵਾਰ ਨੂੰ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਰਾਤ 1.45 ਵਜੇ ਵਾਪਰਿਆ। ਕਾਰ 'ਚ 6 ਨੌਜਵਾਨ ਸਵਾਰ ਸਨ, ਜਿਨ੍ਹਾਂ 'ਚੋਂ 5 ਜ਼ਖਮੀ ਹੋ ਗਏ ਅਤੇ ਇਕ ਦੀ ਜਾਨ ਚੱਲੀ ਗਈ।

ਪੁਲਸ ਨੇ ਜ਼ਖਮੀ ਨੌਜਵਾਨਾਂ ਅਮਨ, ਅਭੇ (ਡਰਾਈਵਰ), ਰਾਘਵ ਰਾਵਤ, ਰਿਤਿਕ, ਰਾਜਨ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਨੌਜਵਾਨ ਦੀ ਪਛਾਣ ਨਿਤੀਸ਼ ਕੁਮਾਰ ਦੇ ਰੂਪ 'ਚ ਹੋਈ ਹੈ। ਰੋਹੜੂ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।


author

DIsha

Content Editor

Related News