ਹਿਮਾਚਲ ਅਜਿਹੀ ਦੁਖ਼ਦ ਸਥਿਤੀ ''ਚ ਉਤਰਾਖੰਡ ਦੇ ਲੋਕਾਂ ਨਾਲ ਹੈ : ਜੈਰਾਮ ਠਾਕੁਰ
Monday, Feb 08, 2021 - 05:11 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਉਤਰਾਖੰਡ ਦੇ ਚਮੋਲੀ 'ਚ ਗਲੇਸ਼ੀਅਰ ਟੁੱਟਣ ਕਾਰਨ ਆਏ ਭਿਆਨਕ ਹੜ੍ਹ ਕਾਰਨ ਹੋਈ ਤਬਾਹੀ 'ਤੇ ਦੁਖ ਜ਼ਾਹਰ ਕੀਤਾ ਹੈ। ਜੈਰਾਮ ਨੇ ਕਿਹਾ ਕਿ ਗੁਆਂਢੀ ਸੂਬੇ ਦੇ ਚਮੌਲੀ 'ਚ ਆਈ ਕੁਦਰਤੀ ਆਫ਼ਤ ਨਾਲ ਹੋਈ ਤਬਾਹੀ ਚਿੰਤਾਜਨਕ ਹੈ। ਇਸ ਦੁਖ਼ਦ ਸਥਿਤੀ 'ਚ ਅਸੀਂ ਉਤਰਾਖੰਡ ਦੇ ਨਾਲ ਖੜ੍ਹੇ ਹਾਂ। ਉਹ ਈਸ਼ਵਰ ਅਤੇ ਦੇਵਭੂਮੀ ਹਿਮਾਚਲ ਦੇ ਸਾਰੇ ਦੇਵੀ-ਦੇਵਤਾਵਾਂ ਤੋਂ ਇਸ ਕਠਿਨ ਸਮੇਂ 'ਚ ਉਤਰਾਖੰਡ ਦੇ ਸਾਰੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਦੀ ਪ੍ਰਾਰਥਨਾ ਕਰਦੇ ਹਨ।
ਇਹ ਵੀ ਪੜ੍ਹੋ : ਚਮੋਲੀ 'ਚ ਗਲੇਸ਼ੀਅਰ ਟੁੱਟਣ ਕਾਰਨ ਭਾਰੀ ਤਬਾਹੀ, ਹਰਿਦੁਆਰ 'ਚ ਹਾਈ ਅਲਰਟ, ਤਸਵੀਰਾਂ 'ਚ ਦੇਖੋ ਮੰਜ਼ਰ
ਦੱਸਣਯੋਗ ਹੈ ਕਿ ਚਮੋਲੀ 'ਚ ਨੰਦਾ ਦੇਵੀ ਗਲੇਸ਼ੀਅਰ ਦਾ ਇਕ ਹਿੱਸਾ ਟੁੱਟਣ ਕਾਰਨ ਰਿਸ਼ੀਗੰਗਾ ਘਾਟੀ 'ਚ ਅਚਾਨਕ ਭਿਆਨਕ ਹੜ੍ਹ ਆ ਗਿਆ। ਇਸ ਨਾਲ ਉੱਥੇ 2 ਪਣਬਿਜਲੀ ਪ੍ਰਾਜੈਕਟਾਂ 'ਚ ਕੰਮ ਕਰ ਰਹੇ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਵੱਖ-ਵੱਖ ਥਾਂਵਾਂ ਤੋਂ ਬਰਾਮਦ ਕੀਤੀਆਂ ਗਈਆਂ ਹਨ। ਹਾਦਸੇ ਤੋਂ ਬਾਅਦ ਪਣਬਿਜਲੀ ਪ੍ਰਾਜੈਕਟਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਤਪੋਵਨ ਪ੍ਰਾਜੈਕਟ ਦੀ ਇਕ ਸੁਰੰਗ 'ਚ ਫਸੇ ਸਾਰੇ 15 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਜਦੋਂ ਕਿ 125 ਹਾਲੇ ਵੀ ਲਾਪਤਾ ਹਨ।
ਇਹ ਵੀ ਪੜ੍ਹੋ : ਉਤਰਾਖੰਡ 'ਚ ਕੁਦਰਤ ਨੇ ਫਿਰ ਮਚਾਈ ਤਬਾਹੀ, ਲੋਕਾਂ ਨੂੰ ਯਾਦ ਆਇਆ 2013 ਦਾ ਭਿਆਨਕ ਮੰਜ਼ਰ