ਗਾਂਧੀ ਪਰਿਵਾਰ ਦੇ ਹੱਥਾਂ ''ਚ ਕਾਂਗਰਸ ਪਾਰਟੀ ਸੁਰੱਖਿਅਤ : ਵੀਰਭੱਦਰ ਸਿੰਘ

Monday, Aug 24, 2020 - 06:57 PM (IST)

ਗਾਂਧੀ ਪਰਿਵਾਰ ਦੇ ਹੱਥਾਂ ''ਚ ਕਾਂਗਰਸ ਪਾਰਟੀ ਸੁਰੱਖਿਅਤ : ਵੀਰਭੱਦਰ ਸਿੰਘ

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ 6 ਵਾਰ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਕਿਹਾ ਕਿ ਨਹਿਰੂ ਗਾਂਧੀ ਪਰਿਵਾਰ ਦਾ ਦੇਸ਼ ਅਤੇ ਪਾਰਟੀ 'ਚ ਵੱਡਾ ਯੋਗਦਾਨ ਰਿਹਾ ਹੈ ਅਤੇ ਪਾਰਟੀ ਗਾਂਧੀ ਪਰਿਵਾਰ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ। ਦਿੱਲੀ 'ਚ ਪਾਰਟੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਚੱਲ ਰਹੀ ਕਾਂਗਰਸ ਕਾਰਜ ਕਮੇਟੀ ਦੀ ਬੈਠਕ ਤੋਂ ਪਹਿਲਾਂ ਸ਼੍ਰੀ ਸਿੰਘ ਨੇ ਆਪਣੀ ਫੇਸਬੁੱਕ 'ਤੇ ਲਿਖਿਆ ਹੈ,''ਨਹਿਰੂ ਗਾਂਧੀ ਪਰਿਵਾਰ ਨੇ ਦੇਸ਼ ਅਤੇ ਪਾਰਟੀ 'ਚ ਯੋਗਦਾਨ ਦਿੱਤਾ ਹੈ। ਅਸੀਂ ਦ੍ਰਿੜਤਾ ਨਾਲ ਖੜ੍ਹੇ ਹਾਂ। ਸ਼੍ਰੀਮਤੀ ਸੋਨੀਆ ਗਾਂਧੀ ਜਿਨ੍ਹਾਂ ਦੇ ਦੂਰਦਰਸ਼ੀ ਅਤੇ ਯੋਗ ਅਗਵਾਈ 'ਚ ਕਾਂਗਰਸ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਦੀ ਲਗਾਤਾਰ 2 ਵਾਰ ਕੇਂਦਰ 'ਚ ਸਰਕਾਰ ਬਣੀ। ਮੌਜੂਦਾ ਸਮੇਂ ਸਿਆਸੀ ਦ੍ਰਿਸ਼ 'ਚ ਕਾਂਗਰਸ ਪਾਰਟੀ ਗਾਂਧੀ ਪਰਿਵਾਰ ਦੇ ਹੱਥ 'ਚ ਸੁਰੱਖਿਅਤ ਹੈ।''

ਵੀਰਭੱਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਅਤੇ ਯੂਥ ਨੇਤਾਵਾਂ ਨੇ ਸ਼੍ਰੀਮਤੀ ਗਾਂਧੀ ਅਤੇ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ 'ਚ ਭਰੋਸਾ ਜਤਾਇਆ ਹੈ।


author

DIsha

Content Editor

Related News