ਹਿਮਾਚਲ ਦੇ ਜਲ ਸ਼ਕਤੀ ਮੰਤਰੀ ਮਹੇਂਦਰ ਸਿੰਘ ਠਾਕੁਰ ਵੀ ਨਿਕਲੇ ਕੋਰੋਨਾ ਪਾਜ਼ੇਟਿਵ

Thursday, Sep 03, 2020 - 05:36 PM (IST)

ਹਿਮਾਚਲ ਦੇ ਜਲ ਸ਼ਕਤੀ ਮੰਤਰੀ ਮਹੇਂਦਰ ਸਿੰਘ ਠਾਕੁਰ ਵੀ ਨਿਕਲੇ ਕੋਰੋਨਾ ਪਾਜ਼ੇਟਿਵ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਜਲ ਸ਼ਕਤੀ ਮੰਤਰੀ ਮਹੇਂਦਰ ਸਿੰਘ ਠਾਕੁਰ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਰਾਜ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਉਹ ਕੋਰੋਨਾ ਵਾਇਰਸ ਇਨਫੈਕਟਡ ਪਾਏ ਗਏ ਹਨ। 70 ਸਾਲਾ ਮਹੇਂਦਰ ਨੇ ਫੇਸਬੁੱਕ 'ਤੇ ਇਕ ਪੋਸਟ 'ਚ ਹਾਲ ਹੀ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ 'ਚ ਜਾਣ ਅਤੇ ਕੋਵਿਡ-19 ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। 

PunjabKesariਮੰਡੀ ਦੇ ਧਰਮਪੁਰ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਠਾਕੁਰ ਨੇ ਕਿਹਾ ਕਿ ਉਨ੍ਹਾਂ ਨੇ ਸ਼ੁਰੂਆਤੀ ਲੱਛਣ ਦਿੱਸਣ ਤੋਂ ਬਾਅਦ ਜਾਂਚ ਕਰਵਾਈ ਸ਼ੀ। 7 ਵਾਰ ਦੇ ਵਿਧਾਇਕ ਠਾਕੁਰ ਨੇ ਆਸ ਜਤਾਈ ਕਿ ਉਹ ਜਲਦ ਸਿਹਤਮੰਦ ਹੋ ਜਾਣਗੇ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ 12 ਦਿਨੀਂ ਸੈਸ਼ਨ 7 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ।


author

DIsha

Content Editor

Related News