ਹਿਮਾਚਲ ਪ੍ਰਦੇਸ਼ ’ਚ ਓਮੀਕਰੋਨ ਨੇ ਦਿੱਤੀ ਦਸਤਕ, ਕੈਨੇਡਾ ਤੋਂ ਪਰਤੀ ਮਹਿਲਾ ਪਾਜ਼ੇਟਿਵ

Sunday, Dec 26, 2021 - 01:56 PM (IST)

ਹਿਮਾਚਲ ਪ੍ਰਦੇਸ਼ ’ਚ ਓਮੀਕਰੋਨ ਨੇ ਦਿੱਤੀ ਦਸਤਕ, ਕੈਨੇਡਾ ਤੋਂ ਪਰਤੀ ਮਹਿਲਾ ਪਾਜ਼ੇਟਿਵ

ਮੰਡੀ— ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਦਸਤਕ ਦੇ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਓਮੀਕਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਮੰਡੀ ਦੀ ਇਕ ਮਹਿਲਾ ਓਮੀਕਰੋਨ ਵੇਰੀਐਂਟ ਤੋਂ ਪੀੜਤ ਪਾਈ ਗਈ ਹੈ। ਸੂਬੇ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਪੀੜਤ ਮਹਿਲਾ 18 ਦਸੰਬਰ ਨੂੰ ਕੈਨੇਡਾ ਤੋਂ ਮੰਡੀ ਪਰਤੀ ਸੀ। ਮਹਿਲਾ ਮਰੀਜ਼ ਦਾ ਕੋਵਿਡ-19 ਲਈ ਸਕਾਰਾਤਮਕ ਪਰੀਖਣ ਕੀਤਾ ਗਿਆ ਸੀ। ਜਿਸ ’ਚ ਓਮੀਕਰੋਨ ਵੇਰੀਐਂਟ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਉਹ ਘਰ ਵਿਚ ਹੀ ਆਈਸੋਲੇਟ ਹੈ। 

ਇਹ ਵੀ ਪੜ੍ਹੋ– ਰਾਹੁਲ ਗਾਂਧੀ ਬੋਲੇ- ਮੋਦੀ ਸਰਕਾਰ ਨੇ ਬੂਸਟਰ ਡੋਜ਼ ਲਗਾਉਣ ਦਾ ਮੇਰਾ ਸੁਝਾਅ ਮੰਨਿਆ

ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਹਿਮਾਚਲ ਦੇ ਦੌਰੇ ’ਤੇ ਹਨ, ਇਸ ਦਰਮਿਆਨ ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬਾ ਸਿਹਤ ਵਿਭਾਗ ਨੇ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ ਇਕ ਮਾਮਲੇ ਦੀ ਪੁਸ਼ਟੀ ਕੀਤੀ ਹੈ। ਰਾਸ਼ਟਰੀ ਰੋਗ ਕੰਟਰੋਲ ਕੇਂਦਰ, ਨਵੀਂ ਦਿੱਲੀ ਨੂੰ ਜੀਨੋਮ ਸੀਕਵੈਂਸਿੰਗ ਲਈ ਕੋਵਿਡ-19 ਦੇ 9 ਨਮੂਨੇ ਭੇਜੇ ਸਨ। ਇਕ ਮਹਿਲਾ ਓਮੀਕਰੋਨ ਤੋਂ ਪੀੜਤ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 24 ਦਸੰਬਰ ਨੂੰ ਮਹਿਲਾ ਦੀ ਕੋਵਿਡ ਰਿਪੋਰਟ ਨੈਗੇਟਿਵ ਆਈ ਸੀ। ਸੂਬੇ ਦੇ ਸਿਹਤ ਵਿਭਾਗ ਮੁਤਾਬਕ ਕੁਝ ਨਮੂਨੇ ਜਾਂਚ ਲਈ ਦਿੱਲੀ ਭੇਜੇ ਗਏ ਹਨ। 

ਇਹ ਵੀ ਪੜ੍ਹੋ– ਦੇਸ਼ ’ਚ ਬੀਤੇ 24 ਘੰਟਿਆਂ ’ਚ ਆਏ ਕੋਰੋਨਾ ਦੇ 6,987 ਨਵੇਂ ਮਾਮਲੇ, ਓਮੀਕਰੋਨ ਦੇ ਮਰੀਜ਼ਾਂ ਦੀ ਗਿਣਤੀ 422 ਪੁੱਜੀ

ਦੱਸ ਦੇਈਏ ਕਿ ਦੇਸ਼ ਦੇ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਓਮੀਕਰੋਨ ਫੈਲ ਚੁੱਕਾ ਹੈ। ਹੁਣ ਤੱਕ ਦੇਸ਼ ’ਚ ਓਮੀਕਰੋਨ ਦੇ 422 ਮਾਮਲੇ ਸਾਹਮਣੇ ਆ ਚੁੱਕੇ ਹਨ। ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ’ਚ 108 ਅਤੇ ਦਿੱਲੀ ਵਿਚ 79 ਮਾਮਲੇ ਹਨ।


author

Tanu

Content Editor

Related News