ਹਿਮਾਚਲ ''ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, 3 ਮੌਤਾਂ
Sunday, Oct 04, 2026 - 05:24 PM (IST)
ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਨੂੰ ਜੋੜਨ ਵਾਲੇ ਯਮੁਨਾ ਪੁਲ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਅਨੁਸਾਰ ਇਹ ਹਾਦਸਾ ਸ਼ਨੀਵਾਰ ਰਾਤ 10:30 ਵਜੇ ਦੇ ਕਰੀਬ ਵਾਪਰਿਆ ਜਦੋਂ ਉਤਰਾਖੰਡ ਜਾ ਰਹੀ ਇੱਕ ਹੁੰਡਈ ਕਰੇਟਾ ਕਾਰ ਅੱਗੇ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ। ਪੁਲਸ ਨੇ ਕਿਹਾ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਪੁਲਸ ਅਤੇ ਕੁਝ ਸਥਾਨਕ ਲੋਕਾਂ ਨੇ ਸਵਾਰਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਜ਼ਿਲ੍ਹੇ ਦੇ ਸ਼ਿਲਾਈ ਦੇ ਰਹਿਣ ਵਾਲੇ 32 ਸਾਲਾ ਤਰਸੇਮ ਸਿੰਘ, ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਸ਼ਾਂਤੀ ਨਗਰ ਦੇ ਰਹਿਣ ਵਾਲੇ 37 ਸਾਲਾ ਅਮਿਤ ਕੁਮਾਰ ਅਤੇ ਗ੍ਰੇਟਰ ਨੋਇਡਾ ਦੇ ਰਹਿਣ ਵਾਲੇ 30 ਸਾਲਾ ਸੋਨੂੰ ਵਜੋਂ ਹੋਈ ਹੈ। ਤਿੰਨਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਐਤਵਾਰ ਨੂੰ ਪਾਉਂਟਾ ਦੇ ਸਰਕਾਰੀ ਹਸਪਤਾਲ ਵਿੱਚ ਕੀਤਾ ਜਾਵੇਗਾ। ਸਿਰਮੌਰ ਦੇ ਪੁਲਸ ਸੁਪਰਡੈਂਟ ਨਿਸ਼ਾਂਤ ਸਿੰਘ ਨੇਗੀ ਨੇ ਮੌਤਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਪਾਉਂਟਾ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
