ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ ਦਰਦਨਾਕ ਮੌਤ

Sunday, Sep 13, 2026 - 05:22 PM (IST)

ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ ਦਰਦਨਾਕ ਮੌਤ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਦੋ ਸ਼ਰਧਾਲੂਆਂ ਦੀ ਮੋਟਰਸਾਈਕਲ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਪੁਲਸ ਅਨੁਸਾਰ ਇਹ ਹਾਦਸਾ ਸ਼ਨੀਵਾਰ ਰਾਤ ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ 'ਤੇ ਉਸ ਸਮੇਂ ਵਾਪਰਿਆ ਜਦੋਂ ਉਹ ਮਨੀ ਮਹੇਸ਼ ਯਾਤਰਾ ਵਿੱਚ ਹਿੱਸਾ ਲੈਣ ਲਈ ਮਨੀ ਮਹੇਸ਼ ਜਾ ਰਹੇ ਸਨ।
 ਸਥਾਨਕ ਲੋਕਾਂ ਦੀ ਮਦਦ ਨਾਲ, ਲਾਸ਼ਾਂ ਨੂੰ ਖੱਡ ਵਿੱਚੋਂ ਕੱਢਿਆ ਗਿਆ ਤੇ ਪੋਸਟਮਾਰਟਮ ਲਈ ਚੰਬਾ ਦੇ ਪੰਡਿਤ ਜਵਾਹਰ ਲਾਲ ਨਹਿਰੂ ਸਰਕਾਰੀ ਮੈਡੀਕਲ ਕਾਲਜ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਨਿਲ ਕੁਮਾਰ ਅਤੇ ਜੋਤੀ ਵਜੋਂ ਹੋਈ ਹੈ, ਜੋ ਕਿ ਪਠਾਨਕੋਟ, ਪੰਜਾਬ ਦੇ ਰਹਿਣ ਵਾਲੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News