ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਅਗਸਤ ਤੋਂ

Monday, Aug 08, 2022 - 02:02 PM (IST)

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਅਗਸਤ ਤੋਂ

ਸ਼ਿਮਲਾ– ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 10 ਤੋਂ 13 ਅਗਸਤ ਤੱਕ ਚੱਲੇਗਾ। ਇਹ ਜਾਣਕਾਰੀ ਵਿਧਾਨ ਸਭਾ ਦੇ ਸਕੱਤਰ ਯਸ਼ਪਾਲ ਸ਼ਰਮਾ ਨੇ ਐਤਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿਧਾਨ ਸਭਾ ਸੈਸ਼ਨ ਲਈ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਦੇ ਵਿਧਾਇਕਾਂ ਵੱਲੋਂ 367 ਸਵਾਲ ਵਿਧਾਨ ਸਭਾ ਸਕੱਤਰੇਤ ਪਹੁੰਚ ਚੁੱਕੇ ਹਨ। ਇਨ੍ਹਾਂ ’ਚੋਂ ਬਹੁਤੇ ਸਵਾਲ ਖਰਾਬ ਸੜਕਾਂ, ਸਿਹਤ ਸੰਸਥਾਵਾਂ ’ਚ ਮਾਹਿਰ ਡਾਕਟਰਾਂ ਦੀ ਘਾਟ, ਬੇਰੁਜ਼ਗਾਰੀ, ਮਹਿੰਗਾਈ ਨਾਲ ਸਬੰਧਤ ਹਨ।

ਹਿਮਾਚਲ ਮਾਨਸੂਨ ਸੈਸ਼ਨ ਦੇ ਹੰਗਾਮੇ ਭਰੇ ਹੋਣ ਦੀ ਸੰਭਾਵਨਾ ਹੈ, ਕਿਉਂਕਿ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸੈਸ਼ਨ ’ਚ ਵਿਰੋਧੀ ਪਾਰਟੀ ਕਾਂਗਰਸ ਹਮਲਾਵਰ ਰੁਖ ’ਚ ਨਜ਼ਰ ਆਵੇਗੀ, ਜਦਕਿ ਸੁਭਾਵਿਕ ਤੌਰ ’ਤੇ ਸੱਤਾਧਾਰੀ ਭਾਜਪਾ ਵੀ ਵਿਰੋਧੀ ਧਿਰ ਨਾਲ ਹਮਲਾਵਰ ਰੁਖ ਅਪਣਾਏਗੀ। ਭਾਜਪਾ ਜਿੱਥੇ ਸੱਤਾ ’ਚ ਬਣੇ ਰਹਿਣ ਲਈ ਸੰਘਰਸ਼ ਕਰ ਰਹੀ ਹੈ, ਉੱਥੇ ਕਾਂਗਰਸ ਵੀ ਸਰਕਾਰ ਬਣਾਉਣ ਦੀ ਇੱਛਾ ਨਾਲ ਹਮਲਾਵਰਤਾ ਦਿਖਾ ਰਹੀ ਹੈ।


author

Rakesh

Content Editor

Related News