ਇਨ੍ਹਾਂ ਚਾਰ ਜ਼ਿਲ੍ਹਿਆਂ ''ਚ ਭਾਰੀ ਠੰਡ ਦਾ ਕਹਿਰ, 16 ਤੋਂ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ
Tuesday, Jan 14, 2025 - 03:33 PM (IST)
ਹਿਮਾਚਲ : ਹਿਮਾਚਲ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਬਰਫ਼ਬਾਰੀ ਤੋਂ ਬਾਅਦ ਠੰਡ ਨੇ ਆਪਣੇ ਪੈਰ ਪਸਾਰੇ ਹੋਏ ਹਨ। ਰਾਜ ਦੇ ਚਾਰ ਜ਼ਿਲ੍ਹੇ - ਸ਼ਿਮਲਾ, ਕਿਨੌਰ, ਕੁੱਲੂ ਅਤੇ ਲਾਹੌਲ-ਸਪਿਤੀ ਸੀਤ ਲਹਿਰ ਕਾਰਨ ਭਾਰੀ ਠੰਡ ਦਾ ਸਾਹਮਣਾ ਕਰ ਰਹੇ ਹਨ। ਬੀਤੀ ਰਾਤ ਰਾਜ ਵਿੱਚ ਨੌਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਗਿਆ। ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਸੜਕਾਂ 'ਤੇ ਪਾਣੀ ਜੰਮਣ ਨਾਲ ਫਿਸਲਣ ਵੱਧ ਗਈ, ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਇਹ ਵੀ ਪੜ੍ਹੋ - ਪੈਨ ਕਾਰਡ ਚੋਰੀ ਜਾਂ ਗੁੰਮ ਹੋ ਜਾਣ 'ਤੇ ਨਾ ਹੋਵੇ ਪਰੇਸ਼ਾਨ, ਸਿਰਫ਼ 50 ਰੁਪਏ 'ਚ ਇੰਝ ਕਰੋ ਮੁੜ ਅਪਲਾਈ
ਬਰਫ਼ਬਾਰੀ ਅਤੇ ਬਲੈਕ ਆਈਸ ਦੇ ਕਾਰਨ ਬੰਦ ਹੋਈ ਅਟਲ ਸੁਰੰਗ ਰੋਹਤਾਂਗ ਨੂੰ ਤਿੰਨ ਦਿਨਾਂ ਬਾਅਦ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ। ਹਾਲਾਂਕਿ, ਕੁੱਲੂ ਦੀਆਂ 64 ਪੰਚਾਇਤਾਂ ਨੂੰ ਜੋੜਨ ਵਾਲਾ ਜਲੋੜੀ ਦਰ੍ਹਾਂ ਅਜੇ ਵੀ ਬੰਦ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਧੁੰਦ ਦਾ ਪ੍ਰਭਾਵ ਜਾਰੀ ਹੈ। ਖ਼ਾਸ ਕਰਕੇ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ, ਮੰਡੀ, ਸੋਲਨ ਅਤੇ ਸਿਰਮੌਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੀ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
15 ਜਨਵਰੀ ਦੀ ਰਾਤ ਤੋਂ ਰਾਜ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਕਾਰਨ 16 ਤੋਂ 19 ਜਨਵਰੀ ਤੱਕ ਮੱਧ ਅਤੇ ਉੱਚੇ ਪਹਾੜੀ ਖੇਤਰਾਂ ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ, ਚੰਬਾ, ਕਿੰਨੌਰ ਅਤੇ ਲਾਹੌਲ-ਸਪਿਤੀ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਊਨਾ, ਬਿਲਾਸਪੁਰ, ਹਮੀਰਪੁਰ ਅਤੇ ਕਾਂਗੜਾ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ - 6 ਭਰਾਵਾਂ ਨੇ ਆਪਣੀਆਂ ਹੀ ਭੈਣਾਂ ਨਾਲ ਕਰਵਾ ਲਿਆ ਵਿਆਹ, ਸੱਚਾਈ ਜਾਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8