ਹਿਮਾਚਲ ''ਚ ਇਸ ਦਿਨ ਤੋਂ ਸ਼ੁਰੂ ਹੋਣਗੀਆਂ 9ਵੀਂ ਤੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ, ਦੇਖੋ ਡੇਟਸ਼ੀਟ

08/22/2020 7:26:47 PM

ਸ਼ਿਮਲਾ - ਕੋਰੋਨਾ ਕਾਲ 'ਚ ਹਿਮਾਚਲ ਦੇ ਸਕੂਲਾਂ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਫਰਸਟ ਅਤੇ ਸੈਕੰਡ ਟਰਮ ਪ੍ਰੀਖਿਆਵਾਂ ਦੀ ਡੇਟਸ਼ੀਟ ਉੱਚ ਸਿੱਖਿਆ ਨਿਦੇਸ਼ਾਲਏ ਨੇ ਜਾਰੀ ਕਰ ਦਿੱਤੀ ਹੈ। ਪ੍ਰਦੇਸ਼ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 7 ਤੋਂ 13 ਸਤੰਬਰ ਤੱਕ ਹੋਣਗੀਆਂ।

ਵਿਭਾਗ ਦੇ ਅਨੁਸਾਰ ਹਰੇਕ ਘਰ ਪਾਠਸ਼ਾਲਾ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਚੱਲ ਰਹੀ ਹੈ। ਜਿੱਥੇ ਇੰਟਰਨੈੱਟ ਦੀ ਸਹੂਲਤ ਨਹੀਂ ਹੈ ਉੱਥੇ ਵਿਦਿਆਰਥੀਆਂ ਨੂੰ ਘਰ 'ਚ ਨੋਟਸ ਉਪਲੱਬਧ ਕਰਵਾਏ ਜਾ ਰਹੇ ਹਨ। ਪ੍ਰੀਖਿਆਵਾਂ ਦੇ ਸੰਬੰਧ 'ਚ ਉੱਚ ਸਿੱਖਿਆ ਨਿਰਦੇਸ਼ਕ ਡਾ. ਅਮਰਜੀਤ ਸ਼ਰਮਾ ਨੇ ਸ਼ਨੀਵਾਰ ਨੂੰ ਸਾਰੇ ਉਪ ਨਿਰਦੇਸ਼ਕਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।

Inder Prajapati

This news is Content Editor Inder Prajapati