ਹਿਮੰਤ ਬਿਸਵਾ ਸ਼ਰਮਾ ਨੇ ਆਸਾਮ ਦੇ CM ਅਹੁਦੇ ਤੋਂ ਦਿੱਤਾ ਅਸਤੀਫ਼ਾ, ਨਵੀਂ ਸਰਕਾਰ ਦੇ ਗਠਨ ਦਾ ਮਾਰਗ ਪੱਕਾ

Wednesday, May 06, 2026 - 01:20 PM (IST)

ਹਿਮੰਤ ਬਿਸਵਾ ਸ਼ਰਮਾ ਨੇ ਆਸਾਮ ਦੇ CM ਅਹੁਦੇ ਤੋਂ ਦਿੱਤਾ ਅਸਤੀਫ਼ਾ, ਨਵੀਂ ਸਰਕਾਰ ਦੇ ਗਠਨ ਦਾ ਮਾਰਗ ਪੱਕਾ

ਗੁਹਾਟੀ- ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਬੁੱਧਵਾਰ ਨੂੰ ਆਪਣੀ ਕੈਬਨਿਟ ਦੇ ਸਹਿਯੋਗੀਆਂ ਨਾਲ ਅਸਤੀਫ਼ਾ ਦੇ ਦਿੱਤਾ, ਜਿਸ ਨਾਲ ਭਾਜਪਾ ਦੀ ਅਗਵਾਈ 'ਚ ਨਵੀਂ ਸਰਕਾਰ ਦਾ ਗਠਨ ਦਾ ਰਸਤਾ ਸਾਫ਼ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ 126 ਮੈਂਬਰੀ ਵਿਧਾਨ ਸਭਾ 'ਚ 102 ਸੀਟਾਂ ਜਿੱਤੀਆਂ ਹਨ। ਆਸਾਮ 'ਚ ਵਿਧਾਨ ਸਭਾ ਚੋਣਾਂ 'ਚ 9 ਅਪ੍ਰੈਲ ਨੂੰ ਇਕ ਪੜਾਅ 'ਚ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ 4 ਮਈ ਨੂੰ ਹੋਈ ਸੀ। ਮੁੱਖ ਮੰਤਰੀ ਦਫ਼ਤਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਆਸਾਮ ਚੋਣਾਂ 2026 ਦੇ ਨਤੀਜਿਆਂ ਦੀ ਨੋਟੀਫਿਕੇਸ਼ਨ ਤੋਂ ਬਾਅਦ ਅਤੇ ਨਵੀਂ ਸਰਕਾਰ ਦੇ ਗਠਨ ਨੂੰ ਸੌਖਾ ਬਣਾਉਣ ਲਈ ਡਾ. ਹਿਮੰਤ ਬਿਸਵਾ ਸ਼ਰਮਾ ਨੇ ਅੱਜ ਲੋਕ ਭਵਨ 'ਚ ਰਾਜਪਾਲ ਸ਼੍ਰੀ ਲਕਸ਼ਮਣ ਆਚਾਰੀਆ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਸੌਂਪ ਦਿੱਤਾ ਅਤੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਦੇ ਸਹਿਯੋਗੀਆਂ ਨੇ ਵੀ ਅਸਤੀਫ਼ਾ ਸੌਂਪ ਦਿੱਤਾ।''

PunjabKesari

ਪੋਸਟ 'ਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਅਸਤੀਫ਼ਾ ਸਵੀਕਾਰ ਕਰ ਲਿਆ ਹੈ ਅਤੇਂ ਨਵੀਂ ਸਰਕਾਰ ਦੇ ਅਹੁਦਾ ਸੰਭਾਲਣ ਤੱਕ ਸ਼ਰਮਾ ਨੂੰ ਕਾਰਜਵਾਹਕ ਮੁੱਖ ਮੰਤਰੀ ਵਜੋਂ ਬਣੇ ਰਹਿਣ ਦੀ ਅਪੀਲ ਕੀਤੀ ਹੈ। ਬਾਅਦ 'ਚ ਲੋਕ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ 'ਚ ਸ਼ਰਮਾ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ 11 ਮਈ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ,''ਇਹ ਇਤਿਹਾਸਕ ਜਿੱਤ ਹੈ, ਇਸ ਲਈ ਅਸੀਂ ਇਸ ਮੌਕੇ ਮੌਜੂਦ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਹੈ।'' ਸ਼ਰਮਾ ਨੇ ਦੱਸਿਆ ਕਿ ਆਸਾਮ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕੇਂਦਰੀ ਆਬਜ਼ਰਵਰਾਂ ਦੀ ਮੌਜੂਦਗੀ 'ਚ ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News