ਸਥਾਨਕ ਭਾਸ਼ਾਵਾਂ ਦੇ ਸਸ਼ਕਤੀਕਰਨ ਦਾ ਮਾਧਿਅਮ ਬਣੇਗੀ ਹਿੰਦੀ : ਅਮਿਤ ਸ਼ਾਹ

Friday, Sep 15, 2023 - 06:17 PM (IST)

ਸਥਾਨਕ ਭਾਸ਼ਾਵਾਂ ਦੇ ਸਸ਼ਕਤੀਕਰਨ ਦਾ ਮਾਧਿਅਮ ਬਣੇਗੀ ਹਿੰਦੀ : ਅਮਿਤ ਸ਼ਾਹ

ਨਵੀਂ ਦਿੱਲੀ (ਯੂ. ਐੱਨ. ਆਈ.) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਸਸ਼ਕਤੀਕਰਨ ਨਾਲ ਹੀ ਇਕ ਮਜ਼ਬੂਤ ​​ਰਾਸ਼ਟਰ ਦਾ ਨਿਰਮਾਣ ਹੋਵੇਗਾ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਹਿੰਦੀ ਸਾਰੀਆਂ ਸਥਾਨਕ ਭਾਸ਼ਾਵਾਂ ਦੇ ਸਸ਼ਕਤੀਕਰਨ ​​ਦਾ ਮਾਧਿਅਮ ਬਣੇਗੀ। ਸ਼ਾਹ ਨੇ ਵੀਰਵਾਰ ਨੂੰ ਇਥੇ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਹਿੰਦੀ ਦਾ ਕਿਸੇ ਵੀ ਭਾਰਤੀ ਭਾਸ਼ਾ ਨਾਲ ਕੋਈ ਮੁਕਾਬਲਾ ਨਹੀਂ ਸੀ ਅਤੇ ਨਾ ਕਦੇ ਹੋ ਸਕਦਾ ਹੈ। ਸਾਡੀਆਂ ਸਾਰੀਆਂ ਭਾਸ਼ਾਵਾਂ ਨੂੰ ਸਸ਼ਕਤ ਕਰਨ ਨਾਲ ਹੀ ਇਕ ਸਸ਼ਕਤ ਰਾਸ਼ਟਰ ਦਾ ਨਿਰਮਾਣ ਹੋਵੇਗਾ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਦਾਅਵਾ, ਉਦਯੋਗਿਕ ਸੈਕਟਰ ’ਚ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ

ਮੈਨੂੰ ਭਰੋਸਾ ਹੈ ਕਿ ਹਿੰਦੀ ਸਾਰੀਆਂ ਸਥਾਨਕ ਭਾਸ਼ਾਵਾਂ ਨੂੰ ਸਸ਼ਕਤ ਬਣਾਉਣ ਦਾ ਮਾਧਿਅਮ ਬਣੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਵੱਖ-ਵੱਖ ਭਾਸ਼ਾਵਾਂ ਦਾ ਦੇਸ਼ ਰਿਹਾ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਭਾਸ਼ਾਵਾਂ ਦੀ ਵਿਭਿੰਨਤਾ ਨੂੰ ਏਕਤਾ ਦੇ ਸੂਤਰ ਵਿਚ ਪਿਰੋਣ ਦਾ ਨਾਂ ‘ਹਿੰਦੀ’ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਅੱਤਵਾਦੀ ਘਟੇ ਹਨ ਪਰ ‘ਟਾਂਵੀਆਂ-ਟਾਂਵੀਆਂ’ ਘਟਨਾਵਾਂ ਰੋਕਣ ’ਚ ਸਮਾਂ ਲੱਗੇਗਾ : ਵੀ. ਕੇ. ਸਿੰਘ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News