ਦਿੱਲੀ ਪੁਲਸ ਦਾ ਖ਼ੁਲਾਸਾ, ਹਿੰਦੂ ਨੇਤਾਵਾਂ 'ਤੇ ਹਮਲੇ ਦੀ ਫ਼ਿਰਾਕ 'ਚ ਸਨ ਗ੍ਰਿਫ਼ਤਾਰ ਹੋਏ ਅੱਤਵਾਦੀ ਜਗਜੀਤ ਤੇ ਨੌਸ਼ਾਦ
Monday, Jan 16, 2023 - 11:40 AM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਜਹਾਂਗੀਰਪੁਰ ਤੋਂ ਗ੍ਰਿਫ਼ਤਾਰ ਦੋ ਅੱਤਵਾਦੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਦਿੱਲੀ ਪੁਲਸ ਮੁਤਾਬਕ ਦੋਵੇਂ ਅੱਤਵਾਦੀ ਦਿੱਲੀ ਨੂੰ ਦਹਿਲਾਉਣ ਦੀ ਵੱਡੀ ਯੋਜਨਾ ਬਣਾ ਰਹੇ ਸਨ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਜਾਂਚ ਦੌਰਾਨ ਪਾਇਆ ਹੈ ਕਿ ਅੱਤਵਾਦੀ ਜਗਜੀਤ ਸਿੰਘ ਉਰਫ ਜੱਗਾ ਅਤੇ ਨੌਸ਼ਾਦ ਅਲੀ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਹੁਕਮਾਂ ’ਤੇ ਹਿੰਦੂ ਨੇਤਾਵਾਂ ’ਤੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ- 26 ਜਨਵਰੀ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸੀ ਤਿਆਰੀ! ਹੈਂਡ ਗ੍ਰੇਨੇਡ ਤੇ ਹੁਣ ਤਿੰਨ ਟੁਕੜਿਆਂ 'ਚ ਮਿਲੀ ਲਾਸ਼
ਅੱਤਵਾਦੀ ਸਾਜਿਸ਼ ਨੂੰ ਪੁਲਸ ਨੇ ਕੀਤਾ ਨਾਕਾਮ
ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਜਗਜੀਤ ਸਿੰਘ (29) ਅਤੇ ਨੌਸ਼ਾਦ ਅਲੀ (56) ਦੀ ਜੋੜੀ ਨੂੰ ਜਹਾਂਗੀਰਪੁਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਹਾਂ ਨੂੰ ਸੱਜੇ-ਪੱਖੀ ਨੇਤਾਵਾਂ 'ਤੇ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਦਿੱਲੀ ਪੁਲਸ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ। ਪੁਲਸ ਨੇ ਅੱਤਵਾਦੀਆਂ ਕੋਲੋਂ 22 ਜਿੰਦਾ ਕਾਰਤੂਸ, 2 ਹੈਂਡ ਗ੍ਰਨੇਡ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਇਸ ਤਰ੍ਹਾਂ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ- BSF ਵੱਲੋਂ 2 ਡਰੱਗ ਤਸਕਰ ਗ੍ਰਿਫ਼ਤਾਰ, ਪਾਕਿਸਤਾਨੀ ਡਰੋਨ ਤੋਂ ਸੁੱਟੀ ਗਈ 30 ਕਰੋੜ ਦੀ ਹੈਰੋਇਨ ਬਰਾਮਦ
ਕਤਲ ਕੀਤੇ ਮੁੰਡੇ ਦੀ ਵੀਡੀਓ ਪਾਕਿਸਤਾਨ 'ਚ ਹੈਂਡਲਰ ਨੂੰ ਭੇਜੀ
ਦੋਵਾਂ ਮੁਲਜ਼ਮਾਂ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ’ਤੇ ਭਲਸਵਾ ਡੇਅਰੀ ਇਲਾਕੇ 'ਚੋਂ ਕਤਲ ਕੀਤੇ ਮੁੰਡੇ ਦੀ ਲਾਸ਼ ਬਰਾਮਦ ਕੀਤੀ ਗਈ। ਲਾਸ਼ ਦੇ ਮੋਢੇ ’ਤੇ ਤ੍ਰਿਸ਼ੂਲ ਦਾ ਟੈਟੂ ਬਣਿਆ ਹੋਇਆ ਸੀ। ਇਸ ਕਤਲ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਹੱਥ ਸੀ। ਦੋਵਾਂ ਅੱਤਵਾਦੀਆਂ ਨੇ ਉਸ ਨੂੰ ਮਾਰ ਦਿੱਤਾ ਅਤੇ ਕਤਲ ਦੀ ਵੀਡੀਓ ਬਣਾਈ, ਜੋ ਉਨ੍ਹਾਂ ਨੇ ਪਾਕਿਸਤਾਨ ’ਚ ਆਪਣੇ ਹੈਂਡਲਰ ਨੂੰ ਭੇਜੀ। ਪੁਲਸ ਨੇ ਕਿਹਾ ਕਿ ਦੋਸ਼ੀ ਦੇਸ਼ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿਚ ਸ਼ਾਮਲ ਕੁਝ ਵਿਦੇਸ਼ੀ ਸੰਸਥਾਵਾਂ ਦੇ ਸੰਪਰਕ ਵਿਚ ਸਨ।
ਜਗਜੀਤ ਕਤਲ ਮਾਮਲੇ 'ਚ ਕੱਟ ਚੁੱਕਾ ਹੈ ਜੇਲ੍ਹ
ਪੁਲਸ ਨੇ ਦੱਸਿਆ ਕਿ ਜਗਜੀਤ ਇਕ ਕਤਲ ਦੇ ਮਾਮਲੇ 'ਚ ਹਲਦਵਾਨੀ ਜੇਲ੍ਹ 'ਚ ਬੰਦ ਸੀ, ਜਿੱਥੇ ਉਸ ਦੇ ਬੰਬੀਹਾ ਗੈਂਗ ਦੇ ਮੈਂਬਰਾਂ ਨਾਲ ਨੇੜਤਾ ਸੀ। ਉਹ 20 ਦਿਨਾਂ ਲਈ ਪੈਰੋਲ 'ਤੇ ਬਾਹਰ ਸੀ ਅਤੇ 20 ਅਪ੍ਰੈਲ 2022 ਨੂੰ ਉੱਤਰਾਖੰਡ ਦੇ ਗਦਰਪੁਰ ਦੇ ਗੁਲਾਰਭੋਜ ਵਿਖੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਅਪਰਾਧੀਆਂ ਨੇ ਉਸ 'ਤੇ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ, ਖੋਲ੍ਹੇ ਗਏ ਪੁਰਾਤਨ ਗੁਫਾ ਦੇ ਦਰਵਾਜ਼ੇ
ਕੌਣ ਹੈ ਨੌਸ਼ਾਦ ਅਲੀ
ਅੱਤਵਾਦੀ ਨੌਸ਼ਾਦ ਨੂੰ ਆਈ. ਪੀ. ਸੀ ਦੀ ਧਾਰਾ 302 ਦੇ ਤਹਿਤ ਇਕ ਕੇਸ 'ਚ ਜਹਾਂਗੀਰਪੁਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 1996 'ਚ ਦੋ ਮਹੀਨੇ ਦੀ ਪੈਰੋਲ 'ਤੇ ਬਾਹਰ ਆਇਆ ਸੀ। ਫਿਰ ਉਸ ਨੂੰ ਉਸ ਦੇ ਹੋਰ ਸਾਥੀਆਂ ਸਮੇਤ ਕਤਲ ਦੇ ਇਕ ਹੋਰ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹ 25 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸਾਲ 2018 'ਚ ਜੇਲ੍ਹ ਤੋਂ ਰਿਹਾਅ ਹੋਇਆ ਸੀ। ਪੁਲਸ ਨੇ ਦਾਅਵਾ ਕੀਤਾ ਕਿ ਉਹ ਜੇਲ੍ਹ 'ਚ ਲੰਬੇ ਸਮੇਂ ਦੌਰਾਨ ਸਰਹੱਦ ਪਾਰ ਤੋਂ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ। ਅੱਗੇ ਅਤੇ ਪਿਛੜੇ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਜਾਰੀ ਹੈ।