ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਤੋਂ ਆਏ ਹਿੰਦੂ, ਸਿੱਖ ਤੇ ਹੋਰ ਭਾਈਚਾਰਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ

Wednesday, Sep 03, 2025 - 11:55 AM (IST)

ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਤੋਂ ਆਏ ਹਿੰਦੂ, ਸਿੱਖ ਤੇ ਹੋਰ ਭਾਈਚਾਰਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਕਿਹਾ ਹੈ ਕਿ ਧਾਰਮਿਕ ਅੱਤਿਆਚਾਰ ਤੋਂ ਬਚਣ ਲਈ 31 ਦਸੰਬਰ 2024 ਤੱਕ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਭਾਈਚਾਰਿਆਂ ਦੇ ਮੈਂਬਰਾਂ ਨੂੰ ਪਾਸਪੋਰਟ ਜਾਂ ਹੋਰ ਯਾਤਰਾ ਦਸਤਾਵੇਜ਼ਾਂ ਤੋਂ ਬਿਨਾਂ ਵੀ ਦੇਸ਼ 'ਚ ਰਹਿਣ ਦੀ ਇਜਾਜ਼ਤ ਹੋਵੇਗੀ। 

ਇਹ ਵੀ ਪੜ੍ਹੋ : 21 ਦਿਨ ਖਾਣੀ ਛੱਡ ਦਿਓ ਕਣਕ ਦੀ ਰੋਟੀ, ਸਰੀਰ 'ਚ ਦਿੱਸਣਗੇ ਜ਼ਬਰਦਸਤ ਫ਼ਾਇਦੇ

ਪਿਛਲੇ ਸਾਲ ਲਾਗੂ ਕੀਤੇ ਗਏ ਨਾਗਰਿਕਤਾ (ਸੋਧ) ਕਾਨੂੰਨ (CAA) ਦੇ ਅਨੁਸਾਰ 31 ਦਸੰਬਰ 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਆਏ ਇਨ੍ਹਾਂ ਸਤਾਏ ਗਏ ਘੱਟ ਗਿਣਤੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਹਾਲ ਹੀ 'ਚ ਲਾਗੂ ਇਮੀਗ੍ਰੇਸ਼ਨ ਅਤੇ ਵਿਦੇਸ਼ੀ (ਨਾਗਰਿਕ) ਐਕਟ, 2025 ਦੇ ਅਧੀਨ ਜਾਰੀ ਕੀਤਾ ਗਿਆ ਇਹ ਮਹੱਤਵਪੂਰਨ ਆਦੇਸ਼ ਵੱਡੀ ਗਿਣਤੀ 'ਚ ਲੋਕਾਂ, ਵਿਸ਼ੇਸ਼ ਕਰ ਕੇ ਪਾਕਿਸਤਾਨ ਤੋਂ ਆਏ ਉਨ੍ਹਾਂ ਹਿੰਦੂਆਂ ਨੂੰ ਰਾਹਤ ਪ੍ਰਦਾਨ ਕਰੇਗਾ, ਜੋ 2014 ਤੋਂ ਬਾਅਦ ਭਾਰਤ ਆਏ ਅਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਸਨ।

ਇਹ ਵੀ ਪੜ੍ਹੋ : ਆਖ਼ਿਰ ਗੁਲਾਬੀ ਰੰਗ ਦੇ ਕਾਗਜ਼ 'ਚ ਹੀ ਕਿਉਂ ਲਪੇਟੇ ਜਾਂਦੇ ਹਨ ਸੋਨੇ-ਚਾਂਦੀ ਦੇ ਗਹਿਣੇ ?

ਗ੍ਰਹਿ ਮੰਤਰਾਲਾ ਵਲੋਂ ਜਾਰੀ ਆਦੇਸ਼ ਅਨੁਸਾਰ,''ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ- ਹਿੰਦੂ, ਸਿੱਖ, ਬੌਧ, ਜੈਨ, ਪਾਰਸੀ ਅਤੇ ਈਸਾਈ- ਜੋ ਧਾਰਮਿਕ ਅੱਤਿਆਚਾਰ ਜਾਂ ਇਸ ਦੇ ਡਰ ਕਾਰਨ ਭਾਰਤ 'ਚ ਸ਼ਰਨ ਲੈਣ ਲਈ ਮਜ਼ਬੂਰ ਹੋਏ ਅਤੇ 31 ਦਸੰਬਰ 2024 ਨੂੰ ਜਾਂ ਉਸ ਤੋਂ ਪਹਿਲੇ ਜਾਇਜ਼ ਦਸਤਾਵੇਜ਼ਾਂ ਦੇ ਬਿਨਾਂ ਦੇਸ਼ 'ਚ ਪ੍ਰਵੇਸ਼ ਕੀਤਾ, ਉਨ੍ਹਾਂ ਨੂੰ ਵੈਧ ਪਾਸਪੋਰਟ ਅਤੇ ਵੀਜ਼ਾ ਰੱਖਣ ਦੇ ਨਿਯਮਾਂ ਤੋਂ ਛੋਟ ਦਿੱਤੀ ਜਾਵੇਗੀ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News