ਮਾਸ ਖਾਣ ਤੋਂ ਇਨਕਾਰ ਕਰਨ ''ਤੇ ਨੌਜਵਾਨ ''ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ

Sunday, Jun 07, 2026 - 04:15 PM (IST)

ਮਾਸ ਖਾਣ ਤੋਂ ਇਨਕਾਰ ਕਰਨ ''ਤੇ ਨੌਜਵਾਨ ''ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ

ਵੈੱਬ ਡੈਸਕ : ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਵਿਚ ਸ਼ੁੱਕਰਵਾਰ ਦੇਰ ਰਾਤ ਇਕ ਨੌਜਵਾਨ ਉੱਤੇ ਹੋਏ ਜਾਨਲੇਵਾ ਹਮਲੇ ਨਾਲ ਇਲਾਕੇ ਵਿਚ ਤਣਾਅ ਦਾ ਮਾਹੌਲ ਬਣਾ ਗਿਆ ਹੈ। ਘਟਨਾ ਬਹਾਦਰਗੜ੍ਹ ਥਾਣਾ ਇਲਾਕੇ ਵਿਚ ਰਾਤੀ ਤਕਰੀਬਨ 10:30 ਵਜੇ ਦੀ ਦੱਸੀ ਜਾ ਰਹੀ ਹੈ, ਜਿਥੇ ਕੁਝ ਨੌਜਵਾਨਾਂ ਵੱਲੋਂ ਇਕ ਵਿਅਕਤੀ ਉੱਤੇ ਹਮਲਾ ਕਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਉੱਤੇ ਹਮਲਾ ਇਸ ਲਈ ਕੀਤਾ ਗਿਆ ਕਿਉਂਕਿ ਉਸ ਨੂੰ ਜ਼ਬਰਦਸਤੀ ਮਾਸ ਖਵਾਇਆ ਜਾ ਰਿਹਾ ਸੀ ਤੇ ਉਸ ਨੇ ਇਨਕਾਰ ਕਰ ਦਿੱਤਾ।

ਜਾਣਕਾਰੀ ਮੁਤਾਬਕ ਪੀੜਤ ਨੌਜਵਾਨ ਦੀਪਾਂਸ਼ੂ ਉੱਤੇ 4-5 ਲੋਕਾਂ ਨੇ ਅਚਾਨਕ ਹਮਲਾ ਕਰ ਦਿੱਤਾ। ਦੋਸ਼ ਹੈ ਕਿ ਵਿਵਾਦ ਦੌਰਾਨ ਹਮਲਾਵਰਾਂ ਨੇ ਉਸ ਦੇ ਚਿਹਰੇ ਤੇ ਛਾਤੀ ਉੱਤੇ ਚਾਕੂ ਨਾਲ ਕਈ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ  ਹੋ ਗਏ। 

ਸਥਾਨਕ ਲੋਕਾਂ ਨੇ ਜ਼ਖਮੀ ਨੌਜਵਾਨ ਨੂੰ ਤੁਰੰਤ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਸ ਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਉੱਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿਚ ਪੁਲਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਤੇ ਘਟਨਾ ਵਾਲੀ ਥਾਂ ਦਾ ਨਿਰੀਖਣ ਕੀਤਾ। ਪੁਲਸ ਵੱਲੋਂ ਦਰਜ ਮਾਮਲੇ ਵਿਚ ਦੋ ਮੁਲਜ਼ਮਾਂ ਅਰਮਾਨ ਤੇ ਫੈਜਾਨ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਹੋਰ ਅਣਪਛਾਤੇ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਸਥਾਨਕ ਪ੍ਰਸ਼ਾਸਨ ਨੇ ਕਿਹਾ ਹੈ ਕਿ ਮਾਮਲੇ ਦੇ ਸਬੰਧ ਵਿਚ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News