ਹਿਸਾਰ: ਛੇੜਛਾੜ ਦੇ ਦੋਸ਼ ''ਚ ਗ੍ਰਿਫਤਾਰ ਸ਼ਖਸ ਨਿਕਲਿਆ ਕੋਰੋਨਾ ਪਾਜ਼ੇਟਿਵ, 11 ਲੋਕ ਕੁਆਰੰਟੀਨ

Saturday, May 30, 2020 - 06:08 PM (IST)

ਹਿਸਾਰ-ਹਰਿਆਣਾ 'ਚ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਸੂਬੇ 'ਚ ਹਿਸਾਰ ਜ਼ਿਲ੍ਹੇ 'ਚ ਛੇੜਛਾੜ ਦਾ ਦੋਸ਼ੀ ਕੋਰੋਨਾ ਪਾਜ਼ੇਟਿਵ ਮਿਲਿਆ ਹੈ, ਜਿਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰ ਰਹੀ ਮਹਿਲਾ ਜੱਜ ਸਮੇਤ ਅਦਾਲਤ ਦੇ 11 ਮੈਂਬਰਾਂ ਨੂੰ ਕੁਆਰੰਟੀਨ ਕੀਤਾ ਗਿਆ। ਦਰਅਸਲ ਇਹ ਦੋਸ਼ੀ ਨੌਜਵਾਨ ਫਤਿਹਾਬਾਦ ਜ਼ਿਲੇ ਦੇ ਟੋਹਾਨਾ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਹ ਛੇੜਛਾੜ ਦੇ ਦੋਸ਼ 'ਚ ਹਿਸਾਰ ਦੀ ਕੇਂਦਰੀ ਜੇਲ 'ਚ ਬੰਦ ਕੀਤਾ ਗਿਆ ਸੀ। ਉਸ ਨੂੰ ਪੇਸ਼ੀ ਦੇ ਲਈ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। 

ਇਹ ਵੀ ਪੜ੍ਹੋ--- ਹਰਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, ਅੱਜ 69 ਨਵੇਂ ਮਾਮਲਿਆਂ ਦੀ ਪੁਸ਼ਟੀ 

ਦੱਸਣਯੋਗ ਹੈ ਕਿ ਸੂਬੇ ਦੇ ਹਿਸਾਰ ਜ਼ਿਲੇ 'ਚ ਕੋਰੋਨਾਵਾਇਰਸ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਇਕ ਮਾਮਲਾ ਕੇਂਦਰੀ ਜੇਲ, ਇਕ ਕੁੰਭਾ, ਇਕ ਮਾਮਲਾ ਢਾਣਾ ਖੁਰਦ ਅਤੇ 5 ਮਾਮਲੇ ਆਦਮਪੁਰ ਖੇਤਰ ਤੋਂ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹਿਸਾਰ ਜ਼ਿਲੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 37 ਤੱਕ ਪਹੁੰਚ ਚੁੱਕੀ ਹੈ। ਸਿਹਤ ਵਿਭਾਗ ਰੋਜ਼ਾਨਾ ਹਿਸਾਰ ਜ਼ਿਲੇ 'ਚ 250 ਲੋਕਾਂ ਦੀ ਸਕ੍ਰੀਨਿੰਗ ਕਰ ਰਿਹਾ ਹੈ। ਇਸ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਵੀ ਨਿਸ਼ਾਨਬੱਧ ਕੀਤਾ ਜਾ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਲਗਾਤਾਰ ਹਿਸਾਰ ਜ਼ਿਲੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜਿਸ ਤੋਂ ਜ਼ਿਲਾ ਪ੍ਰਸ਼ਾਸਨ ਦੀ ਮੁਸ਼ਕਿਲ ਵੱਧ ਗਈ ਹੈ।

ਇਹ ਵੀ ਪੜ੍ਹੋ-- ਕੋਰੋਨਾ ਮਰੀਜ਼ਾਂ ਦੀ ਗਿਣਤੀ 1.73 ਲੱਖ ਤੋਂ ਪਾਰ, 82,370 ਲੋਕਾਂ ਨੇ ਵਾਇਰਸ ਨੂੰ ਦਿੱਤੀ ਮਾਤ


Iqbalkaur

Content Editor

Related News