ਵਿਧਾਨ ਸਭਾ ਚੋਣਾਂ ''ਚ ਇਤਿਹਾਸ ਰਚ ਰਿਹੈ ਜੰਮੂ ਕਸ਼ਮੀਰ : ਰਾਜੀਵ ਕੁਮਾਰ
Wednesday, Sep 25, 2024 - 04:21 PM (IST)
ਨਵੀਂ ਦਿੱਲੀ (ਭਾਸ਼ਾ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ 'ਚ 'ਇਤਿਹਾਸ' ਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਕਦੇ ਲੋਕਤੰਤਰੀ ਪ੍ਰਕਿਰਿਆ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਜਾਂਦੀ ਸੀ, ਉੱਥੇ ਅੱਜ ਵੋਟਿੰਗ ਕੇਂਦਰਾਂ ਦੇ ਬਾਹਰ ਲੋਕ ਲੰਬੀਆਂ ਲਾਈਨਾਂ 'ਚ ਖੜ੍ਹੇ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਦੂਜੇ ਪੜਾਅ ਦੀਆਂ ਚੋਣਾਂ 'ਚ ਬੁੱਧਵਾਰ ਨੂੰ 26 ਵਿਧਾਨ ਸਭਾ ਖੇਤਰਾਂ 'ਚ ਹੋ ਰਹੀ ਵੋਟਿੰਗ ਦਰਮਿਆਨ ਕੁਮਾਰ ਨੇ ਇੱਥੇ ਕਿਹਾ ਕਿ ਇਸ ਪੜਾਅ ਦਾ 100 ਫ਼ੀਸਦੀ ਸੀ.ਸੀ.ਟੀ.ਵੀ. ਕਵਰੇਜ ਹੋ ਰਿਹਾ ਹੈ ਅਤੇ ਕੋਈ ਵੀ ਦੇਖ ਸਕਦਾ ਹੈ ਕਿ ਵੋਟ ਪਾਉਣ ਲਈ ਨੌਜਵਾਨ, ਔਰਤਾਂ, ਬਜ਼ੁਰਗ ਲਾਈਨਾਂ 'ਚ ਖੜ੍ਹੇ ਹਨ ਅਤੇ ਆਪਣੀ ਵਾਰੀ ਦਾ ਸਬਰ ਨਾਲ ਇੰਤਜ਼ਾਰ ਕਰ ਰਹੇ ਹਨ।
ਮੁੱਖ ਚੋਣ ਕਮਿਸ਼ਨਰ ਨੇ ਆਪਣੇ ਸਾਥੀ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦੀ ਮੌਜੂਦਗੀ 'ਚ ਕਿਹਾ,“ਇਹ ਲੋਕਤੰਤਰ ਦਾ ਤਿਉਹਾਰ ਹੈ। ਉਨ੍ਹਾਂ ਇਲਾਕਿਆਂ 'ਚ ਵੋਟਿੰਗ ਹੋ ਰਹੀ ਹੈ, ਜਿੱਥੇ ਪਹਿਲਾਂ ਵੋਟਿੰਗ ਨਹੀਂ ਹੋਈ ਸੀ... ਪਿਛਲੇ ਸਮੇਂ 'ਚ ਅੜਿੱਕੇ ਅਤੇ ਬਾਈਕਾਟ ਦੇ ਸੱਦੇ ਸਨ। ਇਹ (ਮੌਜੂਦਾ ਵੋਟਿੰਗ) ਲੋਕਤੰਤਰ ਲਈ ਉੱਚਿਤ ਸਨਮਾਨ ਹੈ।'' ਚੋਣ ਪ੍ਰਕਿਰਿਆ ਵਿਚ ਵੋਟਰਾਂ ਦੀ ਉਤਸ਼ਾਹੀ ਭਾਗੀਦਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਇਤਿਹਾਸ ਰਚਿਆ ਜਾ ਰਿਹਾ ਹੈ ਅਤੇ ਇਸ ਦਾ ਪ੍ਰਭਾਵ ਲੰਬੇ ਸਮੇਂ ਤੱਕ ਮਹਿਸੂਸ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8