ਜੰਮੂ ਕਸ਼ਮੀਰ : ਹਿਜ਼ਬੁਲ ਦਾ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

Friday, Sep 10, 2021 - 01:53 PM (IST)

ਜੰਮੂ ਕਸ਼ਮੀਰ : ਹਿਜ਼ਬੁਲ ਦਾ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਨੇ ਵੀਰਵਾਰ ਨੂੰ ਹਿਜ਼ਬੁਲ ਮੁਜਾਹੀਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਤਵਾਦੀ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤੇ। ਪੁਲਸ ਦੇ ਇਕ ਬੁਲਾਰੇ ਅਨੁਸਾਰ ਅੱਤਵਾਦੀਆਂ ਦੀ ਆਵਾਜਾਈ ਦੇ ਸੰਬੰਧ ’ਚ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਪੁਲਸ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਐਂਡ੍ਰੋਸਾ ਖਰੂ ਇਲਾਕੇ ’ਚ ਇਕ ਘੇਰਾਬੰਦੀ ਅਤੇ ਤਲਾਸ਼ ਮੁਹਿਮ ਸ਼ੁਰੂ ਕੀਤੀ।

ਬੁਲਾਰੇ ਨੇ ਕਿਹਾ,‘‘ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਇਕ ਬਾਗ਼ ’ਚ ਕੁਝ ਸ਼ੱਕੀ ਗਤੀਵਿਧੀ ਦੇਖੀ, ਜਿੱਥੋਂ ਇਕ ਸ਼ੱਕੀ ਵਿਅਕਤੀ ਦੌੜਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਵਿਅਕਤੀ ਨੂੰ ਉਨ੍ਹਾਂ ਨੇ ਫੜ ਲਿਆ।’’ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖਰੂ ਦੇ ਮੰਡਕਪਾਲ ਵਾਸੀ ਸ਼ਾਹਿਦ ਅਹਿਮਦ ਖਾਂਡੇ ਦੇ ਰੂਪ ’ਚ ਹੋਈ ਹੈ। ਪੁਲਸ ਬੁਲਾਰੇ ਅਨੁਸਾਰ ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਉਸ ਨੇ ਪੁੱਛ-ਗਿੱਛ ’ਚ ਦੱਸਿਆ ਕਿ ਉਹ ਹਿਜ਼ਬੁਲ ਮੁਜਾਹੀਦੀਨ ਦਾ ਇਕ ਸਰਗਰਮ ਅੱਤਵਾਦੀ ਹਨ ਅਤੇ ਮੰਦਾਕਪਾਲ ਖਿਰਊ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਸ਼ਾਹਿਦ ਅਹਿਮਦ ਖਾਂਡੇ ਦੇ ਤੌਰ ’ਤੇ ਕੀਤੀ ਗਈ ਹੈ। ਫ਼ੌਜ ਦੀ ਜੀ.ਓ.ਸੀ. 15 ਕੋਰ ਨੇ ਹਾਲ ਹੀ ’ਚ ਇਹ ਐਲਾਨ ਕੀਤਾ ਸੀ ਕਿ ਮੁਕਾਬਲੇ ਦੌਰਾਨ ਜੇਕਰ ਕੋਈ ਅੱਤਵਾਦੀ ਆਤਮਸਮਰਪਣ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਹਥਿਆਰ ਸੁੱਟਣ ਦੀ ਮਨਜ਼ੂਰੀ ਦਿੱਤੀ ਜਾਵੇਗੀ।


author

DIsha

Content Editor

Related News