ਹਿਜ਼ਬੁਲ ਮੁਜਾਹੀਦੀਨ ਅੱਤਵਾਦੀ ਪਿਸਤੌਲ ਅਤੇ ਗੋਲਾ-ਬਾਰੂਦ ਨਾਲ ਗ੍ਰਿਫ਼ਤਾਰ

Wednesday, Jul 31, 2024 - 12:10 PM (IST)

ਹਿਜ਼ਬੁਲ ਮੁਜਾਹੀਦੀਨ ਅੱਤਵਾਦੀ ਪਿਸਤੌਲ ਅਤੇ ਗੋਲਾ-ਬਾਰੂਦ ਨਾਲ ਗ੍ਰਿਫ਼ਤਾਰ

ਜੰਮੂ (ਵਾਰਤਾ)- ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਮੰਗਲਵਾਰ ਨੂੰ ਹਿਜ਼ਬੁਲ ਮੁਜਾਹੀਦੀਨ ਨਾਲ ਸੰਬੰਧਤ ਇਕ ਅੱਤਵਾਦੀ ਨੂੰ ਪਿਸਤੌਲ ਅਤੇ ਗੋਲਾ-ਬਾਰੂਦ ਨਾਲ ਗ੍ਰਿਫ਼ਤਾਰ ਕੀਤਾ। ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ 'ਤੇ ਪੁੰਛ ਦੇ ਸੂਰਨਕੋਟ ਇਲਾਕੇ 'ਚ ਤਲਾਸ਼ ਮੁਹਿੰਮ ਦੌਰਾਨ ਪੁਲਸ ਅਤੇ ਫ਼ੌਜ ਦੀ ਸੰਯੁਕਤ ਟੀਮ ਨੇ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ।

ਉਸ ਦੀ ਪਛਾਣ ਕਸ਼ਮੀਰ ਘਾਟੀ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਦਾਊਦ ਲੋਨ ਦੇ ਪੁੱਤ ਮੁਹੰਮਦ ਖਲੀਲ ਲੋਨ ਵਜੋਂ ਕੀਤੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਖਲੀਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਨਾਲ ਓਵਰਗ੍ਰਾਊਂਡ ਵਰਕਰ ਦੇ ਰੂਪ 'ਚ ਜੁੜਿਆ ਹੋਇਆ ਹੈ। ਉਸ ਨੂੰ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਖੇਪ ਪ੍ਰਾਪਤ ਕਰਨ ਲਈ ਨਿਯੁਕਤ ਕੀਤਾ ਗਿਆ ਸੀ। ਪੁਲਸ ਅੱਗੇ ਦੀ ਜਾਂਚ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News