ਜੰਮੂ ਕਸ਼ਮੀਰ: ਹਿਜ਼ਬੁਲ ਮੁਜਾਹੀਦੀਨ ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

10/06/2022 5:50:45 PM

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਪੁਲਸ ਨੇ ਵੀਰਵਾਰ ਨੂੰ ਅਵੰਤੀਪੋਰਾ 'ਚ ਪਾਬੰਦੀਸ਼ੁਦਾ ਸੰਗਠਨ ਹਿਜ਼ਬੁਲ ਮੁਜਾਹੀਦੀਨ ਦੇ ਇਕ ਅੱਤਵਾਦੀ ਨੂੰ ਹਥਿਆਰਾਂ ਅਤੇ ਗੋਲਾ-ਬਾਰੂਦ ਨਾਲ ਗ੍ਰਿਫ਼ਤਾਰ ਕਰ ਲਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਫ਼ੌਜ, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਪੁਲਸ ਦੀ ਸੰਯੁਕਤ ਟੀਮ ਨੇ ਚੰਦ੍ਰੀਗਾਮ ਇਲਾਕੇ 'ਚ ਜਾਂਚ ਚੌਕੀ ਸਥਾਪਿਤ ਕੀਤੀ ਸੀ। ਇਸੇ ਦੌਰਾਨ ਉੱਥੇ ਸ਼ੱਕੀ ਸਥਿਤੀ 'ਚ ਘੁੰਮ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਤਲਾਸ਼ੀ ਦੌਰਾਨ ਉਸ ਕੋਲੋਂ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੀ ਗਈ। ਦੋਸ਼ੀ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਦਦਸਾਰਾ ਅਵੰਤੀਪੋਰਾ ਵਾਸੀ ਦਾਨਿਸ਼ ਮੋਹਿਦੀਨ ਗਨੀ ਵਜੋਂ ਹੋਈ ਹੈ। ਸ਼ੁਰੂਆਤੀ ਪੁੱਛ-ਗਿੱਛ 'ਚ ਦੋਸ਼ੀ ਨੇ ਸਵੀਕਾਰ ਕੀਤਾ ਕਿ ਉਹ ਹਿਜ਼ਬੁਲ ਮੁਜਾਹੀਦੀਨ ਨਾਲ ਜੁੜਿਆ ਹੈ ਅਤੇ ਸਤੰਬਰ 2022 ਤੋਂ ਸਰਗਰਮ ਹੈ। ਅਵੰਤੀਪੋਰਾ ਥਾਣੇ 'ਚ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਅਤੇ ਪੁੱਛ-ਗਿੱਛ ਜਾਰੀ ਹੈ।


DIsha

Content Editor

Related News