ਹੈਵਾਨੀਅਤ : ਮਾਸੂਮ ਬੱਚੀ ਦੀਆਂ ਅੱਖਾਂ ਕੱਢ ਕੇ ਕੀਤਾ ਬੇਰਹਿਮੀ ਨਾਲ ਕਤਲ, ਜਬਰ-ਜ਼ਿਨਾਹ ਦਾ ਵੀ ਸ਼ੱਕ
Wednesday, Aug 26, 2020 - 09:55 AM (IST)
ਹੋਡਲ (ਸੂਰਜਮਲ) : ਪੁਲਸ ਨੇ ਪਿੰਡ ਪੈਗਲਤੂ ਵਾਸੀ ਚੌਥੀਂ ਜਮਾਤ ਦੀ ਸਿਖਿਆਰਥਣ ਦੀ ਪਿੰਡ ਦੇ ਨੇੜਿਓਂ ਖੇਤਾਂ 'ਚੋਂ ਲਾਸ਼ ਬਰਾਮਦ ਕੀਤੀ ਹੈ। 10 ਸਾਲਾ ਬੱਚੀ ਸੋਮਵਾਰ ਦੁਪਹਿਰ ਤੋਂ ਹੀ ਲਾਪਤਾ ਸੀ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਸੀ ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਨੇ ਸ਼ਿਕਾਇਤ ਲੈਣ ਤੋਂ ਇਨਕਾਰ ਕਰ ਦਿੱਤਾ। ਬੱਚੀ ਦੀ ਲਾਸ਼ ਮਿਲਣ ਸਬੰਧੀ ਜਦੋਂ ਪੁਲਸ ਨੂੰ ਜਾਣਕਾਰੀ ਮਿਲੀ ਤਾਂ ਤੁਰੰਤ ਉਹ ਵੱਡੀ ਗਿਣਤੀ 'ਚ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਮ ਲਈ ਭੇਜ ਦਿੱਤਾ। ਫ਼ਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੈਵਾਨੀਅਤ : ਮਾਸੂਮ ਬੱਚੀ ਦੀਆਂ ਅੱਖਾਂ ਕੱਢ ਕੇ ਕੀਤਾ ਬੇਰਹਿਮੀ ਨਾਲ ਕਤਲ, ਜਬਰ-ਜ਼ਿਨਾਹ ਦਾ ਵੀ ਸ਼ੱਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਸੋਮਵਾਰ ਦੁਪਹਿਰ ਤੋਂ ਹੀ ਲਾਪਤਾ ਸੀ। ਉਨ੍ਹਾਂ ਨੇ ਆਪਣੇ ਆਲੇ-ਦੁਆਲੇ ਦੇ ਘਰਾਂ 'ਚ ਵੀ ਉਸ ਦੀ ਤਲਾਸ਼ ਕੀਤੀ ਪਰ ਉਹ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਉਨ੍ਹਾਂ ਨੇ ਪੁਲਸ ਨੂੰ ਵੀ ਸ਼ਿਕਾਇਤ ਕੀਤੀ ਪਰ ਪੁਲਸ ਅਧਿਕਾਰੀ ਮਹਿੰਦਰ ਨੇ ਸ਼ਿਕਾਇਤ ਲੈਣ ਤੋਂ ਇਨਕਾਰ ਕਰ ਦਿੱਤਾ। ਮੰਗਲਵਾਰ ਬਾਅਦ ਦੁਪਹਿਰ ਪਿੰਡ ਦੀਆਂ ਜਨਾਨੀਆਂ ਖੇਤਾਂ 'ਚ ਗਈਆਂ ਜਿਥੇ ਉਨ੍ਹਾਂ ਨੇ ਬੱਚੀ ਦੀ ਲਾਸ਼ ਦੇਖੀ। ਬੱਚੀ ਦੀਆਂ ਅੱਖਾਂ ਕੱਢੀਆਂ ਹੋਈਆਂ ਸਨ, ਜਿਸ ਨੂੰ ਵੇਖ ਉਨ੍ਹਾਂ ਦੀ ਰੂਹ ਕੰਬ ਗਈ। ਉਨ੍ਹਾਂ ਨੇ ਇਸ ਦੀ ਜਾਣਕਾਰੀ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।
ਇਹ ਵੀ ਪੜ੍ਹੋ : 27 ਸਾਲਾ ਨੌਜਵਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਦੱਸੀ ਦਰਦ ਭਰੀ ਦਾਸਤਾਨ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਿਸੇ ਨੇ ਬੱਚੀ ਨਾ ਜਬਰ-ਜ਼ਿਨਾਹ ਕਰਕੇ ਉਸ ਦੀ ਹੱਤਿਆ ਕੀਤੀ ਹੈ। ਜੇਕਰ ਪੁਲਸ ਸ਼ਿਕਾਇਤ ਲੈ ਕੇ ਸਮੇਂ 'ਤੇ ਕਾਰਵਾਈ ਕਰਦੀ ਤਾਂ ਬੱਚੀ ਨਾਲ ਇਸ ਤਰ੍ਹਾਂ ਦੀ ਵਾਰਦਾਤਨਾ ਹੁੰਦੀ। ਇਸ ਘਟਨਾ ਕਾਰਨ ਪਿੰਡ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਇਸ ਸਬੰਧੀ ਸਾਬਕਾ ਵਿਧਾਇਕ ਉਦੈਭਾਨ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ 'ਚ ਪ੍ਰਸ਼ਾਸਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੁਲਸ ਜੇਕਰ ਇਸ ਮਾਮਲੇ 'ਚ ਪਹਿਲਾਂ ਹੀ ਕੋਈ ਕਾਰਵਾਈ ਕਰਦੀ ਤਾਂ ਪਿੰਡ 'ਚ ਇੰਨੀਂ ਵੱਡੀ ਵਾਰਦਾਤ ਨਾ ਹੁੰਦੀ। ਉਨ੍ਹਾਂ ਕਿਹਾ ਕਿ ਕਿਸੇ ਨੇ ਛੋਟੀ ਬੱਚੀ ਨਾਲ ਜਬਰ-ਜ਼ਿਨਾਹ ਕਰਕੇ ਉਸ ਦੀ ਹੱਤਿਆ ਕੀਤੀ ਹੈ। ਇਸ ਘਟਨਾ ਨਾਲ ਪਤਾ ਲੱਗਦਾ ਹੈ ਕਿ ਅਪਰਾਧੀਆਂ 'ਚ ਪੁਲਸ ਪ੍ਰਸ਼ਾਸਨ ਦਾ ਬਿਲਕੁੱਲ ਵੀ ਡਰ ਨਹੀਂਹੈ। ਉਨ੍ਹਾਂ ਨੇ ਦੋਸ਼ੀਆਂ ਨੂੰ ਜਲਦ ਤੋਂ ਗ੍ਰਿਫ਼ਤਾਰੀ ਅਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਨਰਸ ਜੋਤੀ ਦੀ ਮੌਤ ’ਤੇ ਪਰਿਵਾਰ ਦਾ ਵੱਡਾ ਖ਼ੁਲਾਸਾ, ਹਸਪਤਾਲ ਦੇ ਕਈ ਰਾਜ਼ ਜਾਣ ਚੁੱਕੀ ਸੀ ਜੋਤੀ
ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਮੁਹੰਮਦ ਇਲਿਆਸ ਨੇ ਦੱਸਿਆ ਕਿ ਲਾਪਤਾ ਬੱਚੀ ਦੇ ਪਰਿਵਾਰਕ ਮੈਂਬਰ ਸ਼ਿਕਾਇਤ ਲੈ ਕੇ ਥਾਣੇ ਪਹੁੰਚੇ ਸੀ ਨਾਬਾਲਗ ਬੱਚੀ ਦਾ ਮਾਮਲਾ ਹੋਣ ਕਾਰਨ ਪੁਲਸ ਅਧਿਕਾਰੀ ਮਹਿੰਦਰ ਨੇ ਸ਼ਿਕਾਇਤ ਨਹੀਂ ਲਈ ਸੀ। ਜ਼ਿਲ੍ਹਾ ਪੁਲਸ ਅਧਿਕਾਰੀ ਦੀਪਕ ਗਹਿਲਾਵਤ ਦੇ ਆਦੇਸ਼ਾਂ 'ਤੇ ਪੁਲਸ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਚੇ ਬੱਚੀ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕੀਤਾ ਸੀ, ਜਿਸ 'ਚ ਹੱਤਿਆ ਦੀ ਧਾਰਾ ਜੋੜ ਦਿੱਤੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਜਬਰ-ਜ਼ਿਨਾਹ ਦੀ ਪੁਸ਼ਟੀ ਹੁੰਦੀ ਹੈ ਤਾਂ ਪੈਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।