ਕੇਜਰੀਵਾਲ ਪੁਲਵਾਮਾ ਦੇ ਸ਼ਹੀਦਾਂ ਦੇ ਸਨਮਾਨ ''ਚ ਨਹੀਂ ਮਨਾਉਣਗੇ ਹੋਲੀ

03/20/2019 10:46:42 PM

ਨਵੀਂ ਦਿੱਲੀ— ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨਾਂ ਦੀ ਸ਼ਹਾਦਤ ਦੇ ਸਨਮਾਨ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਹੋਲੀ ਨਹੀਂ ਮਨਾਉਣਗੇ। 'ਆਪ' ਨੇ ਆਪਣੇ ਅਧਿਕਾਰਕ ਟਵੀਟਰ ਹੈਂਡਲ ਤੋਂ ਬੁੱਧਵਾਰ ਨੂੰ ਟਵੀਟ ਕੀਤਾ, 'ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ 40 ਕਰਮਚਾਰੀਆਂ ਦੇ ਸਨਮਾਨ 'ਚ ਅੱਜ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ।'
ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਨੇ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਫਿਦਾਇਨੀ ਹਮਲਾ ਕਰ ਦਿੱਤਾ ਸੀ। ਇਸ ਹਮਲੇ 'ਚ 40 ਜਵਾਨ ਸ਼ਹੀਦ ਹੋ ਗਏ। ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਿਖਾਉਣ ਲਈ ਸੀ.ਆਰ.ਪੀ.ਐਫ. ਵੀ ਇਸ ਸਾਲ ਹੋਲੀ ਨਹੀਂ ਮਨਾਏਗਾ।

Inder Prajapati

This news is Content Editor Inder Prajapati