ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ

Wednesday, Jan 21, 2026 - 09:21 AM (IST)

ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ

ਨਵੀਂ ਦਿੱਲੀ : ਦਿੱਲੀ ਦੀਆਂ ਗਰੀਬ ਔਰਤਾਂ ਨੂੰ ਇਸ ਸਾਲ ਮਾਰਚ ਵਿੱਚ ਹੋਲੀ ਦੇ ਤਿਉਹਾਰ ਮੌਕੇ ਵੱਡੀ ਰਾਹਤ ਮਿਲਣ ਵਾਲੀ ਹੈ। ਰਾਜਧਾਨੀ ਵਿੱਚ ਭਾਜਪਾ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ (EWS) ਦੀਆਂ ਔਰਤਾਂ ਨੂੰ ਮੁਫ਼ਤ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦੇ ਤਹਿਤ, ਦਿੱਲੀ ਵਿੱਚ ਔਰਤਾਂ ਨੂੰ ਮੁਫ਼ਤ ਐਲਪੀਜੀ ਸਿਲੰਡਰ ਮਿਲਣਗੇ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...

ਉਨ੍ਹਾਂ ਦੱਸਿਆ ਕਿ ਦਿੱਲੀ ਕੈਬਨਿਟ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਿੱਚ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੋਲੀ ਅਤੇ ਦੀਵਾਲੀ ਦੇ ਮੌਕੇ 'ਤੇ EWS ਪਰਿਵਾਰਾਂ ਦੀਆਂ ਔਰਤਾਂ ਨੂੰ ਮੁਫ਼ਤ LPG ਸਿਲੰਡਰ ਪ੍ਰਦਾਨ ਕਰਨਾ, ਨਾਲ ਹੀ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ 500 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਵਾਲੀ ਦਰ 'ਤੇ ਸਿਲੰਡਰ ਪ੍ਰਦਾਨ ਕਰਨਾ, ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਸੀ।

ਇਹ ਵੀ ਪੜ੍ਹੋ : 16, 17, 18, 19, 20 ਜਨਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹੋਰ ਪਵੇਗੀ ਹੱਢ ਚੀਰਵੀਂ ਠੰਡ

ਸੂਤਰਾਂ ਅਨੁਸਾਰ, ਰਾਸ਼ਨ ਕਾਰਡ ਰੱਖਣ ਵਾਲੇ EWS ਪਰਿਵਾਰਾਂ ਦੀਆਂ ਔਰਤਾਂ ਨੂੰ ਹੋਲੀ ਅਤੇ ਦੀਵਾਲੀ ਦੌਰਾਨ ਮੁਫ਼ਤ ਰਸੋਈ ਗੈਸ ਸਿਲੰਡਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ 'ਤੇ ਲਗਭਗ 300 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਭਾਜਪਾ ਸਰਕਾਰ ਪਹਿਲਾਂ ਹੀ ਆਪਣੇ ਕੁਝ ਚੋਣ ਵਾਅਦੇ ਪੂਰੇ ਕਰ ਚੁੱਕੀ ਹੈ, ਜਿਸ ਵਿੱਚ ਦਿੱਲੀ ਵਿੱਚ ਕੇਂਦਰ ਦੀ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨਾ ਅਤੇ ਲੋੜਵੰਦਾਂ ਨੂੰ ਸਿਰਫ਼ 5 ਰੁਪਏ ਵਿੱਚ ਭੋਜਨ ਮੁਹੱਈਆ ਕਰਵਾਉਣ ਲਈ ਅਟਲ ਕੰਟੀਨ ਖੋਲ੍ਹਣਾ ਸ਼ਾਮਲ ਹੈ।

ਇਹ ਵੀ ਪੜ੍ਹੋ : ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਖ਼ਤਮ! ਇਸ ਸੂਬੇ 'ਚ ਹੁਣ ਚੱਲਦੀਆਂ ਗੱਡੀਆਂ ਦਾ ਕੱਟਿਆ ਜਾਵੇਗਾ ਟੈਕਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News