ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਅੱਜ ਸਾਰੇ ਸਕੂਲਾਂ ''ਚ ਛੁੱਟੀ ਦਾ ਐਲਾਨ
Thursday, Sep 12, 2024 - 04:57 AM (IST)
ਬਾਗੇਸ਼ਵਰ — ਸੂਬੇ 'ਚ ਇਕ ਵਾਰ ਫਿਰ ਬਾਰਿਸ਼ ਦਾ ਸਿਲਸਿਲਾ ਸ਼ੁਰੂ ਹੋਣ ਵਾਲਾ ਹੈ। ਇਸ ਵਾਰ ਮੌਸਮ ਵਿਭਾਗ ਨੇ ਕਈ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਦਕਿ ਕੁਝ ਪਹਾੜੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਉੱਤਰਾਖੰਡ 'ਚ ਵੀਰਵਾਰ ਨੂੰ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਬਾਗੇਸ਼ਵਰ ਜ਼ਿਲ੍ਹੇ 'ਚ ਵੀ ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਦੇ ਆਧਾਰ 'ਤੇ ਬਾਗੇਸ਼ਵਰ ਜ਼ਿਲ੍ਹੇ ਦੇ ਜ਼ਿਲ੍ਹਾ ਅਧਿਕਾਰੀ ਆਸ਼ੀਸ਼ ਭਟਗਈ ਨੇ ਵੀਰਵਾਰ ਨੂੰ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਹੈ। ਹੁਕਮਾਂ ਅਨੁਸਾਰ ਭਾਰੀ ਮੀਂਹ ਦੀ ਸੰਭਾਵਨਾ ਕਾਰਨ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰਹਿਣਗੇ। ਆਂਗਣਵਾੜੀ ਕੇਂਦਰ ਵਿੱਚ ਵੀ ਛੁੱਟੀ ਰਹੇਗੀ।