10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
Sunday, Dec 08, 2024 - 08:58 AM (IST)
ਬਿਲਾਸਪੁਰ: 10 ਦਸੰਬਰ ਨੂੰ ਸ਼ਹੀਦ ਵੀਰ ਨਾਰਾਇਣ ਸਿੰਘ ਦੇ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਛੱਤੀਸਗੜ੍ਹ ਦੇ ਬਿਲਾਸਪੁਰ ਵਿਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਉੱਥੇ ਦੇ ਸਾਰੇ ਸਕੂਲ-ਕਾਲਜਾਂ ਵਿਚ ਛੁੱਟੀ ਰਹੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਇਸ ਸਬੰਧੀ ਬਿਲਾਸਪੁਰ ਦੇ ਕੁਲੈਕਟਰ ਅਵਨੀਸ਼ ਸ਼ਰਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇੱਥੇ ਦੱਸ ਦਈਏ ਕਿ ਵੀਰ ਨਾਰਾਇਣ ਸਿੰਘ ਛੱਤੀਸਗੜ੍ਹ ਦੇ ਪਹਿਲੇ ਆਜ਼ਾਦੀ ਘੁਲਾਟੀਏ ਸਨ, ਜਿਨ੍ਹਾਂ ਨੇ ਅੰਗਰੇਜ਼ਾਂ ਖ਼ਿਲਾਫ਼ ਲੜਾਈ ਲੜੀ ਸੀ। ਅੰਗਰੇਜ਼ੀ ਹਕੂਮਤ ਨੇ ਉਨ੍ਹਾਂ ਨੂੰ 10 ਦਸੰਬਰ 1857 ਨੂੰ ਰਾਏਪੁਰ ਦੇ ਜੈ ਸਤੰਭ ਚੌਕ ਵਿਚ ਫਾਂਸੀ ਦੇ ਦਿੱਤੀ ਸੀ। ਛੱਤੀਸਗੜ੍ਹ ਵਿਚ ਇਸ ਦਿਨ ਵੀਰ ਨਾਰਾਇਣ ਸਿੰਘ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਉਹ ਸੂਬੇ ਦੇ ਆਦਿਵਾਸੀਆਂ ਅਤੇ ਕਿਸਾਨਾਂ ਦੇ ਹੱਕਾਂ ਲਈ ਲੜੇ ਤੇ ਆਪਣੀ ਜਾਨ ਕੁਰਬਾਨ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8