ਸੂਬੇ ਭਰ ''ਚ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ ਤੇ ਦਫ਼ਤਰ
Saturday, Dec 21, 2024 - 07:56 AM (IST)
ਹਰਿਆਣਾ (ਏ.ਐੱਨ.ਆਈ.): ਹਰਿਆਣਾ ਸਰਕਾਰ ਵੱਲੋਂ ਸੂਬੇ ਭਰ ਦੇ ਸਾਰੇ ਸਕੂਲਾਂ ਵਿਚ ਸ਼ਨੀਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਹ ਫ਼ੈਸਲਾ ਇੰਡੀਅਨ ਨੈਸ਼ਨਲ ਲੋਕ ਦਲ (INLD) ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਮਗਰੋਂ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਹਰਿਆਣਾ ਦੇ ਡਾਇਰੈਕਟੋਰੇਟ ਸਕੂਲ ਐਜੂਕੇਸ਼ਨ ਵੱਲੋਂ ਇਸ ਸਬੰਧੀ ਇਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਵਿਚ ਲਿਖਿਆ ਗਿਆ ਹੈ ਕਿ 20 ਦਸੰਬਰ ਨੂੰ ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਮਿਲੇ ਫੈਕਸ ਸੰਦੇਸ਼ ਦੇ ਅਨੁਸਾਰ, ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਦੇ ਮੱਦੇਨਜ਼ਰ ਸੂਬੇ ਵਿਚ 3 ਦਿਨ ਦਾ ਸੋਗ ਐਲਾਨਿਆ ਗਿਆ ਹੈ। ਹਰਿਆਣਾ ਸਰਕਾਰ ਨੇ ਸਾਰੇ ਰਾਜ ਦੇ ਦਫ਼ਤਰਾਂ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸੇ ਤਹਿਤ 21 ਦਸੰਬਰ ਨੂੰ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਮੂਹ DEOS ਅਤੇ DEEOs ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8