ਡਾ. ਮਨਮੋਹਨ ਸਿੰਘ ਦਾ ਦਿਹਾਂਤ, ਰਾਸ਼ਟਰੀ ਸੋਗ ਦੌਰਾਨ ਸਕੂਲਾਂ ''ਚ ਛੁੱਟੀ
Friday, Dec 27, 2024 - 10:48 AM (IST)
ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਏਮਜ਼ ਵਿਚ ਆਖਰੀ ਸਾਹ ਲਿਆ। ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ ਮਗਰੋਂ ਪੂਰੇ ਦੇਸ਼ ਵਿਚ 7 ਦਿਨਾਂ ਦਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ਵਿਚ ਹਰ ਕਿਸੇ ਦੇ ਮਨ ਵਿਚ ਸਵਾਲ ਖੜ੍ਹਾ ਹੋ ਗਿਆ ਹੈ ਕਿ ਕੀ ਅੱਜ ਦੇਸ਼ ਭਰ ਵਿਚ ਛੁੱਟੀ ਹੈ ਜਾਂ ਬੈਂਕ ਅਤੇ ਸਕੂਲ ਬੰਦ ਹਨ?
ਇਹ ਵੀ ਪੜ੍ਹੋ- ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੇਸ਼ 'ਚ ਰਾਸ਼ਟਰੀ ਸੋਗ, ਅੱਧਾ ਝੁਕਾਇਆ ਗਿਆ 'ਤਿਰੰਗਾ'
ਦਰਅਸਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਕਰਨਾਟਕ ਸਰਕਾਰ ਨੇ ਅੱਜ ਸਾਰੇ ਸਕੂਲਾਂ, ਕਾਲਜਾਂ ਅਤੇ ਦਫ਼ਤਰਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਸਰਕਾਰ ਦਾ ਇਹ ਫ਼ੈਸਲਾ ਤੁਰੰਤ ਪ੍ਰਭਾਵ ਤੋਂ ਲਾਗੂ ਹੋਇਆ ਹੈ। ਕਰਨਾਟਕ ਤੋਂ ਇਲਾਵਾ ਤੇਲੰਗਾਨਾ ਸਰਕਾਰ ਨੇ ਵੀ ਸ਼ੁੱਕਰਵਾਰ 27 ਦਸੰਬਰ ਨੂੰ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਓਧਰ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਪੰਜਾਬ ਵਿਚ 7 ਦਿਨਾਂ ਦਾ ਸਰਕਾਰੀ ਸੋਗ, ਹੁਕਮ ਜਾਰੀ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਚ ਦਿਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਦੀ ਪੁਸ਼ਟੀ ਕਰਦੇ ਹੋਏ ਏਮਜ਼ ਨੇ ਇਕ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਡੂੰਘੇ ਦੁੱਖ ਦੇ ਨਾਲ ਅਸੀਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ 92 ਸਾਲ ਦੀ ਉਮਰ ਵਿਚ ਦਿਹਾਂਤ ਦਾ ਐਲਾਨ ਕਰਦੇ ਹਾਂ। ਉਨ੍ਹਾਂ ਨੂੰ ਰਾਤ 8:06 ਵਜੇ ਮੈਡੀਕਲ ਐਮਰਜੈਂਸੀ ਲਈ ਏਮਜ਼ ਲਿਆਂਦਾ ਗਿਆ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਰਾਤ 9:51 'ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।