5 ਫਰਵਰੀ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

Monday, Feb 03, 2025 - 10:36 AM (IST)

5 ਫਰਵਰੀ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਨਵੀਂ ਦਿੱਲੀ- 5 ਫਰਵਰੀ 2025 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ ਸਮੇਤ ਉਦਯੋਗਿਕ ਅਦਾਰੇ ਵੀ ਬੰਦ ਰਹਿਣਗੇ। ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੀ ਵੋਟ ਪਾਉਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਅਮਲਾ ਅਤੇ ਸਿਖਲਾਈ ਵਿਭਾਗ (ਡੀ. ਓ. ਪੀ. ਟੀ) ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਇਸ ਦਿਨ ਕੇਂਦਰ ਸਰਕਾਰ ਦੇ ਦਫ਼ਤਰਾਂ, ਉਦਯੋਗਿਕ ਅਦਾਰਿਆਂ ਅਤੇ ਹੋਰ ਸੰਸਥਾਵਾਂ ਵਿਚ ਛੁੱਟੀ ਰਹੇਗੀ।

ਇਹ ਵੀ ਪੜ੍ਹੋ- 19.5 ਲੱਖ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਵੱਡੀ ਰਾਹਤ

ਸਕੂਲ-ਕਾਲਜ ਰਹਿਣਗੇ ਬੰਦ

ਦੱਸ ਦੇਈਏ ਕਿ ਚੋਣਾਂ ਦੌਰਾਨ ਬਹੁਤ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਪੋਲਿੰਗ ਕੇਂਦਰਾਂ ਵਜੋਂ ਵਰਤਿਆ ਜਾਂਦਾ ਹੈ। ਇਸ ਕਾਰਨ ਕਰ ਕੇ 5 ਫਰਵਰੀ ਨੂੰ ਸਾਰੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ। ਚੋਣ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਸੰਚਾਲਿਤ ਕਰਨ ਲਈ ਅਕਸਰ ਵੋਟਿੰਗ ਤੋਂ ਇਕ ਦਿਨ ਪਹਿਲਾਂ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ, ਤਾਂ ਕਿ ਪ੍ਰਸ਼ਾਸਨਿਕ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। 

ਇਹ ਵੀ ਪੜ੍ਹੋ- IMD ਦਾ ਅਪਡੇਟ, ਫਰਵਰੀ ਮਹੀਨੇ ਤੋਂ ਹੀ ਵਧੇਗਾ 'ਪਾਰਾ'

ਹਰਿਆਣਾ 'ਚ ਵੀ ਛੁੱਟੀ ਦਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਹਰਿਆਣਾ ਸਰਕਾਰ ਨੇ 5 ਫਰਵਰੀ ਨੂੰ ਸਾਰੇ ਜਨਤਕ ਦਫਤਰਾਂ, ਵਿਦਿਅਕ ਸੰਸਥਾਵਾਂ, ਬੋਰਡਾਂ ਅਤੇ ਨਿਗਮਾਂ ਵਿੱਚ ਅਦਾਇਗੀਸ਼ੁਦਾ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਦਾ ਉਦੇਸ਼ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਜੋ ਦਿੱਲੀ ਵਿਚ ਰਜਿਸਟਰਡ ਵੋਟਰ ਹਨ ਅਤੇ ਚੋਣਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਹੁਣ ਪ੍ਰਾਈਵੇਟ ਸਕੂਲਾਂ 'ਚ ਮੁਫ਼ਤ ਪੜ੍ਹਨਗੇ ਵਿਦਿਆਰਥੀ, ਸਰਕਾਰ ਨੇ ਕੀਤਾ ਐਲਾਨ

ਵੋਟਾਂ ਵਾਲੇ ਦਿਨ ਕੀ ਖੁੱਲਾ ਰਹੇਗਾ

ਵੋਟਾਂ ਵਾਲੇ ਦਿਨ ਸਾਰੀਆਂ ਜ਼ਰੂਰੀ ਸੇਵਾਵਾਂ ਜਿਵੇਂ ਹਸਪਤਾਲ, ਫਾਰਮੇਸੀਆਂ ਆਦਿ ਦਿਨ ਭਰ ਚਾਲੂ ਰਹਿਣਗੀਆਂ। ਚੋਣਾਂ ਵਾਲੇ ਦਿਨ ਜ਼ਿਆਦਾਤਰ ਪ੍ਰਚੂਨ ਦੁਕਾਨਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਵੀ ਖੁੱਲ੍ਹਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਐਲਾਨ ਕੀਤਾ ਹੈ ਕਿ ਵੋਟਰਾਂ ਅਤੇ ਚੋਣ ਅਮਲੇ ਦੀ ਸਹੂਲਤ ਲਈ ਵੋਟਿੰਗ ਵਾਲੇ ਦਿਨ ਸਾਰੀਆਂ ਲਾਈਨਾਂ 'ਤੇ ਸਵੇਰੇ 4 ਵਜੇ ਤੋਂ ਮੈਟਰੋ ਸੇਵਾਵਾਂ ਸ਼ੁਰੂ ਹੋਣਗੀਆਂ। ਟ੍ਰੇਨਾਂ ਸਵੇਰੇ 6:00 ਵਜੇ ਤੱਕ 30 ਮਿੰਟ ਦੇ ਅੰਤਰਾਲ 'ਤੇ ਚੱਲਣਗੀਆਂ, ਜਿਸ ਤੋਂ ਬਾਅਦ ਨਿਯਮਤ ਸਮਾਂ ਸਾਰਣੀ ਮੁੜ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ ਡੀਟੀਸੀ ਸਵੇਰੇ 4:00 ਵਜੇ ਤੋਂ ਬਾਅਦ 35 ਰੂਟਾਂ 'ਤੇ ਵਾਧੂ ਬੱਸ ਸੇਵਾਵਾਂ ਚਲਾਏਗੀ, ਤਾਂ ਜੋ ਵੋਟਰਾਂ ਕੋਲ ਪੋਲਿੰਗ ਸਟੇਸ਼ਨਾਂ ਤੱਕ ਪਹੁੰਚਣ ਲਈ ਢੁਕਵੇਂ ਵਿਕਲਪ ਹੋਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News