19 ਅਕਤੂਬਰ ਨੂੰ ਛੁੱਟੀ ! ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, CM ਯੋਗੀ ਨੇ ਕੀਤਾ ਐਲਾਨ
Friday, Oct 16, 2026 - 06:55 PM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮਹਾਨੌਮੀ ਮੌਰੇ 19 ਅਕਤੂਬਰ ਨੂੰ ਸੂਬੇ 'ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੇ ਤਹਿਤ ਸੂਬੇ ਦੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ 19 ਅਕਤੂਬਰ ਨੂੰ ਬੰਦ ਰਹਿਣਗੇ। ਮੁੱਖ ਮੰਤਰੀ ਨੇ ਇਹ ਐਲਾਨ ਸਰਕਾਰੀ ਕਰਮਚਾਰੀਆਂ ਅਤੇ ਅਧਿਆਪਕਾਂ ਦੀ ਮੰਗ ਦਾ ਸਤਿਕਾਰ ਕਰਦਿਆਂ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਹੁਣ ਸੂਬੇ ਵਿੱਚ 19 ਅਤੇ 20 ਅਕਤੂਬਰ ਨੂੰ ਸਰਕਾਰੀ ਦਫ਼ਤਰ ਤੇ ਸਕੂਲ ਬੰਦ ਰਹਿਣਗੇ, ਜਦੋਂ ਕਿ ਸਕੂਲਾਂ ਵਿੱਚ ਦੁਸਹਿਰੇ ਦੀ ਛੁੱਟੀ ਪਹਿਲਾਂ ਤੋਂ ਹੀ ਨਿਰਧਾਰਤ ਹੈ।

ਤੁਹਾਨੂੰ ਦੱਸ ਦਈਏ ਕਿ ਹੁਣ ਤੁਸੀਂ ਕੁੱਲ 4 ਦਿਨ ਦੁਸਹਿਰੇ ਦਾ ਆਨੰਦ ਮਾਣ ਸਕਦੇ ਹੋ। ਸ਼ਨੀਵਾਰ, 17 ਤਰੀਕ, ਐਤਵਾਰ, 18 ਤਰੀਕ, ਸੋਮਵਾਰ, 19 ਤਰੀਕ, ਨਵਰਾਤੇ ਦੀ ਛੁੱਟੀ ਹੈ ਅਤੇ ਦੁਸਹਿਰਾ ਪਹਿਲਾਂ ਹੀ ਬੰਦ ਹੈ। ਇਸਦਾ ਮਤਲਬ ਹੈ ਕਿ ਤੁਸੀਂ ਕੁੱਲ ਚਾਰ ਦਿਨ ਛੁੱਟੀ ਦਾ ਆਨੰਦ ਮਾਣ ਸਕਦੇ ਹੋ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
