ਅੱਜ ਸਰਕਾਰੀ ਦਫ਼ਤਰਾਂ, ਸਕੂਲ-ਕਾਲਜਾਂ ''ਚ ਰਹੇਗੀ ਛੁੱਟੀ, ਬੈਂਕ ਤੇ ਠੇਕੇ ਵੀ ਰਹਿਣਗੇ ਬੰਦ

Wednesday, Dec 18, 2024 - 12:47 AM (IST)

ਨੈਸ਼ਨਲ ਡੈਸਕ- ਦਸੰਬਰ ਦੇ ਮਹੀਨੇ ਵਿਚ ਛੁੱਟੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਾਲ 2024 ਦੇ ਅਖੀਰ 'ਚ ਕ੍ਰਿਸਮਿਸ ਤੇ ਨਵੇਂ ਸਾਲ ਦੌਰਾਨ ਬੈਂਕਾਂ ਦੀਆਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹੈ। ਬੈਂਕ ਸ਼ਾਖਾਵਾਂ ਇਸ ਮਹੀਨੇ ਦੇ ਅੰਤ ਤੱਕ ਕੁੱਲ 10 ਦਿਨਾਂ ਲਈ ਬੰਦ ਰਹਿਣਗੀਆਂ। ਉੱਥੇ ਹੀ 18 ਦਸੰਬਰ 2024 ਯਾਨੀ ਅੱਜ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਦਿਨ ਮਹਾਨ ਸਮਾਜ ਸੁਧਾਰਕ ਗੁਰੂ ਘਾਸੀਦਾਸ ਜੀ ਦੀ ਜਯੰਤੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਛੱਤੀਸਗੜ੍ਹ ਵਿਚ ਇਹ ਦਿਹਾੜਾ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਗੁਰੂ ਘਾਸੀਦਾਸ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੂਬੇ ਦੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ। 

ਇਹ ਵੀ ਪੜ੍ਹੋ- ਨੌਜਵਾਨ ਨੇ ਗਜਰੇਲਾ ਖੁਆ ਕੇ ਬਰਬਾਦ ਕਰ'ਤੀ ਵਿਆਹੁਤਾ ਦੀ ਜ਼ਿੰਦਗੀ, 4 ਸਾਲਾਂ ਤੱਕ ਕਰਦਾ ਰਿਹਾ ਗੰਦਾ ਕੰਮ

ਕੌਣ ਸਨ ਗੁਰੂ ਘਾਸੀਦਾਸ

ਗੁਰੂ ਘਾਸੀਦਾਸ ਛੱਤੀਸਗੜ੍ਹ ਦੇ ਇਕ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਉਨ੍ਹਾਂ ਦਾ ਜਨਮ 18 ਦਸੰਬਰ 1756 ਈ. ਨੂੰ ਹੋਇਆ ਸੀ। ਜਿਨ੍ਹਾਂ ਨੇ ਸਮਾਜ 'ਚ ਸਮਾਨਤਾ ਅਤੇ ਭਾਈਚਾਰਕ ਸਾਂਝ ਦੀ ਸਥਾਪਨਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਗੁਰੂ ਘਾਸੀਦਾਸ ਨੇ ਜਾਤੀਵਾਦ, ਵਿਤਕਰੇ ਅਤੇ ਅਸਮਾਨਤਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਦੇਸ਼ ਸੀ ਕਿ ਸਾਰੇ ਮਨੁੱਖਾਂ ਨੂੰ ਬਰਾਬਰ ਦਾ ਦਰਜਾ ਮਿਲਣਾ ਚਾਹੀਦਾ ਹੈ। 

ਡਰਾਈ ਡੇਅ ਦਾ ਐਲਾਨ

ਛੱਤੀਸਗੜ੍ਹ 'ਚ ਗੁਰੂ ਘਾਸੀਦਾਸ ਜਯੰਤੀ ਵਾਲੇ ਦਿਨ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਸ ਦਿਨ ਸ਼ਰਾਬ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ। ਇਹ ਕਦਮ ਇਸ ਦਿਨ ਦੀ ਪਵਿੱਤਰਤਾ ਅਤੇ ਮਹੱਤਵ ਨੂੰ ਬਣਾ ਕੇ ਰੱਖਣ ਲਈ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ- ਪਰਦੇਸੋਂ ਅੱਧੀ ਰਾਤ ਸਰਪ੍ਰਾਈਜ਼ ਦੇਣ ਆਇਆ ਪਤੀ, ਅੱਗੋਂ ਪਤਨੀ ਨੂੰ ਬਿਸਤਰੇ 'ਚ ਹੋਰ ਬੰਦੇ ਨਾਲ ਵੇਖ ਰਹਿ ਗਿਆ ਦੰਗ


Rakesh

Content Editor

Related News