ਭਲਕੇ ਛੁੱਟੀ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
Sunday, Jul 06, 2025 - 04:05 PM (IST)

ਨੈਸ਼ਨਲ ਡੈਸਕ- ਦੇਸ਼ ਦੇ ਸਰਕਾਰੀ ਕਰਮਚਾਰੀਆਂ ਅਤੇ ਸਕੂਲੀ ਬੱਚਿਆਂ ਲਈ ਇਕ ਵੱਡੀ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ 7 ਜੁਲਾਈ ਨੂੰ ਰਾਜਸਥਾਨ ਅਤੇ ਦੇਸ਼ ਭਰ 'ਚ ਮੁਹੱਰਮ ਲਈ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਮੁਹੱਰਮ, ਇਸਲਾਮ ਧਰਮ ਦਾ ਇਕ ਮਹੱਤਵਪੂਰਨ ਤਿਉਹਾਰ ਹੈ। ਜੋ ਇਸ ਸਾਲ ਜੁਲਾਈ ਦੇ ਪਹਿਲੇ ਹਫ਼ਤੇ 'ਚ ਹੀ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਸ਼ਾਲ ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਲਿਫ਼ਟ 'ਚੋਂ ਮਿਲੀ ਨੌਜਵਾਨ ਦੀ ਲਾਸ਼
ਭਾਰਤ 'ਚ ਮੁਹੱਰਮ ਇਕ ਗਜ਼ਟਿਡ ਛੁੱਟੀ ਹੈ, ਜਿਸ ਦਾ ਅਰਥ ਹੈ ਕਿ ਜਿਹੜੇ ਸੂਬਿਆਂ 'ਚ ਇਹ ਮਨਾਇਆ ਜਾਂਦਾ ਹੈ, ਉੱਥੇ ਸਾਰੀਆਂ ਸਰਕਾਰੀ ਸੰਸਥਾਵਾਂ, ਬੈਂਕ, ਸਕੂਲ ਤੇ ਕਾਲਜ ਬੰਦ ਰਹਿੰਦੇ ਹਨ। ਇੰਨਾ ਹੀ ਨਹੀਂ ਸ਼ੇਅਰ ਬਜ਼ਾਰ ਵੀ 7 ਜੁਲਾਈ ਨੂੰ ਬੰਦ ਰਹਿਣਗੇ। ਇਹ ਛੁੱਟੀ ਕੇਂਦਰ ਸਰਕਾਰ ਵਲੋਂ ਐਲਾਨ ਕੀਤਾ ਗਈ ਹੈ। ਇਸ ਲਈ ਇਸ ਦਾ ਪ੍ਰਭਾਵ ਪੂਰੇ ਦੇਸ਼ 'ਤੇ ਪਵੇਗਾ। ਰਾਜਸਥਾਨ 'ਚ ਵੀ ਇਸ ਤਿਉਹਾਰ ਦੀ ਖ਼ਾਸ ਅਹਿਮੀਅਤ ਹੁੰਦੀ ਹੈ। ਸਿਰਫ਼ 7 ਜੁਲਾਈ ਹੀ ਨਹੀਂ, ਇਸ ਮਹੀਨੇ 'ਚ ਹੋਰ ਵੀ ਛੁੱਟੀਆਂ ਹਨ ਜੋ ਤੁਹਾਨੂੰ ਆਰਾਮ ਦੇਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8