ਪ੍ਰਦੂਸ਼ਣ ਦੇ ਕਹਿਰ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
Friday, Nov 15, 2024 - 09:31 AM (IST)
ਦਿੱਲੀ - ਐੱਨਸੀਆਰ 'ਚ ਹਵਾ ਪ੍ਰਦੂਸ਼ਣ ਨਾਜ਼ੁਕ ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਕਾਰਨ ਜਨਜੀਵਨ ਇਕ ਵਾਰ ਫਿਰ ਤੋਂ ਪ੍ਰਭਾਵਿਤ ਹੋ ਰਿਹਾ ਹੈ। ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਕੂਲਾਂ ਵਿੱਚ ਹੁਣ ਆਨਲਾਈਨ ਕਲਾਸਾਂ ਲਈਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ - ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ 'ਐਕਸ' ਪੋਸਟ 'ਤੇ ਐਲਾਨ ਕੀਤਾ ਕਿ ਸਾਰੇ ਪ੍ਰਾਇਮਰੀ ਸਕੂਲ ਹੁਣ ਆਨਲਾਈਨ ਕਲਾਸਾਂ 'ਚ ਸ਼ਿਫਟ ਹੋਣਗੇ, ਤਾਂ ਜੋ ਬੱਚਿਆਂ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਇਹ ਫ਼ੈਸਲਾ ਦਿੱਲੀ ਵਿਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਕਾਰਨ ਲਿਆ ਗਿਆ ਹੈ। ਦੱਸ ਦੇਈਏ ਕਿ ਇਸ ਦੌਰਾਨ ਪ੍ਰਾਇਮਰੀ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording
ਦੱਸ ਦੇਈਏ ਕਿ ਬੀਤੇ ਦਿਨ ਯਾਨੀ 14 ਨਵੰਬਰ ਨੂੰ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) 428 'ਤੇ ਪਹੁੰਚ ਗਿਆ ਸੀ, ਜੋ 'ਗੰਭੀਰ' ਸ਼੍ਰੇਣੀ 'ਚ ਆਉਂਦਾ ਹੈ। ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਸ਼ੁੱਕਰਵਾਰ, 15 ਨਵੰਬਰ, 2024 ਤੋਂ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪੜਾਅ-III ਨੂੰ ਲਾਗੂ ਕੀਤਾ ਗਿਆ ਹੈ। GRAP-3 ਲਾਗੂ ਉਸ ਸਮੇਂ ਹੁੰਦਾ ਹੈ, ਜਦੋਂ AQI "ਗੰਭੀਰ" (401-450) ਪੱਧਰ 'ਤੇ ਪਹੁੰਚ ਜਾਂਦਾ ਹੈ।
ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8