19 ਜਨਵਰੀ ਤੱਕ ਛੁੱਟੀਆਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ

Saturday, Jan 11, 2025 - 05:17 PM (IST)

19 ਜਨਵਰੀ ਤੱਕ ਛੁੱਟੀਆਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ

ਵੈੱਬ ਡੈਸਕ- ਉੱਤਰ ਭਾਰਤ ਵਿਚ ਇਸ ਸਮੇਂ ਠੰਡ ਦਾ ਪੂਰਾ ਜ਼ੋਰ ਹੈ। ਉੱਥੇ ਹੀ ਤਿਉਹਾਰ ਵੀ ਸ਼ੁਰੂ ਹੋ ਗਏ ਹਨ। ਲੋਹੜੀ, ਮਕਰ ਸੰਕ੍ਰਾਂਤੀ, ਪੋਂਗਲ ਦੇ ਤਿਉਹਾਰ ਕਾਰਨ ਸਰਕਾਰ ਵਲੋਂ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਤਾਮਿਲਨਾਡੂ ਸਰਕਾਰ ਨੇ ਪੋਂਗਲ ਦੇ ਵਿਸ਼ੇਸ਼ ਮੌਕੇ 14 ਜਨਵਰੀ ਤੋਂ 19 ਜਨਵਰੀ ਤੱਕ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਵਾਲੀ ਖਬਰ ਹੈ। ਸਰਕਾਰ ਦੇ ਐਲਾਨ ਤੋਂ ਬਾਅਦ ਤਾਮਿਲਨਾਡੂ 'ਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਇਹ ਲੰਬੀ ਛੁੱਟੀ ਕਿਸੇ ਤੋਹਫੇ ਤੋਂ ਘੱਟ ਨਹੀਂ ਹੈ।

ਇਹ ਵੀ ਪੜ੍ਹੋ- ਬੰਦ ਕੀਤੇ ਗਏ 190 ਸਕੂਲ, ਸਰਕਾਰ ਦਾ ਵੱਡਾ ਫ਼ੈਸਲਾ

ਤਾਮਿਲਨਾਡੂ ਸਰਕਾਰ ਨੇ ਆਪਣੀ ਪ੍ਰੈਸ ਰਿਲੀਜ਼ ਵਿਚ ਕਿਹਾ ਕਿ 17 ਜਨਵਰੀ ਨੂੰ ਵਾਧੂ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਿਸ ਨੂੰ ਪਹਿਲਾਂ ਵਰਕਿੰਗ ਡੇਅ ਵਜੋਂ ਰੱਖਿਆ ਗਿਆ ਸੀ। ਪੋਂਗਲ ਦਾ ਤਿਉਹਾਰ 14 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਤੋਂ ਬਾਅਦ 15 ਜਨਵਰੀ ਨੂੰ ਤਿਰੂਵੱਲੂਵਰ ਦਿਵਸ, 16 ਜਨਵਰੀ ਨੂੰ ਉਝਾਵਰ ਥਿਰੂਨਲ ਅਤੇ 18-19 ਜਨਵਰੀ ਨੂੰ ਛੁੱਟੀਆਂ ਵੀ ਰਹਿਣਗੀਆਂ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਘਰਾਂ ਵਿੱਚ ਜਾਣ ਅਤੇ ਆਪਣੇ ਪਰਿਵਾਰਾਂ ਨਾਲ ਤਿਉਹਾਰ ਮਨਾਉਣ ਦਾ ਮੌਕਾ ਦੇਣਾ ਹੈ।

ਇਹ ਵੀ ਪੜ੍ਹੋ- ਵੱਡਾ ਹਾਦਸਾ : ਰੇਲਵੇ ਸਟੇਸ਼ਨ ਦਾ ਡਿੱਗਾ ਲੈਂਟਰ, ਕਈ ਦੱਬੇ

ਪੋਂਗਲ ਕੀ ਹੈ?

ਪੋਂਗਲ ਤਾਮਿਲ ਹਿੰਦੂਆਂ ਦਾ ਪ੍ਰਮੁੱਖ ਤਿਉਹਾਰ ਹੈ। ਇਹ ਤਿਉਹਾਰ ਹਰ ਸਾਲ 14 ਜਾਂ 15 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਹ ਤਿਉਹਾਰ ਚਾਰ ਦਿਨ ਚੱਲਦਾ ਹੈ ਅਤੇ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਪੋਂਗਲ ਦਾ ਤਿਉਹਾਰ ਦੱਖਣੀ ਭਾਰਤ ਵਿਚ ਨਵੇਂ ਸਾਲ ਵਾਂਗ ਮਨਾਇਆ ਜਾਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News